Breaking News

ਆਪ ਨੇ ਐਲਾਨੇ ਦੋ ਹੋਰ ਉਮੀਦਵਾਰ

ਅਸ਼ੋਕ ਵਰਮਾ
ਬਠਿੰਡਾ,
ਆਮ ਆਦਮੀ ਪਾਰਟੀ ਨੇ ਅੱਜ  ਜ਼ਿਲ੍ਹਾ ਬਠਿੰਡਾ ‘ਚ ਆਪਣੇ  ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਾਣਕਾਰੀ ਅਨੁਸਾਰ ਐਲਾਨ ਕੀਤੇ ਗਏ ਉਮੀਦਵਾਰਾਂ ‘ਚੋਂ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਜਗਦੇਵ ਸਿੰਘ ਕਮਾਲੂ ਅਤੇ ਹਲਕਾ ਭੁੱਚੋ ਮੰਡੀ ਤੋਂ ਮਾ. ਜਗਸੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਸਭਾ ਹਲਕਾ ਬਠਿੰਡਾ ‘ਚ ਆਮ ਆਦਮੀ ਪਾਰਟੀ ਨੇ ਬਠਿੰਡਾ ਦਿਹਾਤੀ ਤੋਂ ਰੁਪਿੰਦਰ ਕੌਰ ਰੂਬੀ, ਬਠਿੰਡਾ ਸ਼ਹਿਰੀ ਤੋਂ ਦੀਪਕ ਬਾਂਸਲ, ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ, ਰਾਮਪੁਰਾ ਤੋਂ ਮਨਜੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਅੱਜ ਜ਼ਾਰੀ ਹੋਈ ਇਸ ਸੂਚੀ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਬਠਿੰਡਾ ‘ਚ ਸਾਰੇ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਂਅ ਸਾਹਮਣੇ ਆ ਗਏ ਹਨ

ਪ੍ਰਸਿੱਧ ਖਬਰਾਂ

To Top