ਪੰਜਾਬ

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਖਿਲਾਫ਼ ਸ਼ੁਰੂ ਕੀਤੀ ‘ਕੈਪਟਨ ਦਾ ਧੋਖਾ’ ਮੁਹਿੰਮ

ਸੱਚ ਕਹੂੰ ਨਿਊਜ਼
ਚੰਡੀਗੜ੍ਹ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਰੁੱਧ ਵਿੱਢੀ ‘ਸੁਖਬੀਰ ਦੀ ਗੱਪ, ਆਪ ਦਾ ਸੱਚ’ ਮੁਹਿੰਮ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ‘ਕੈਪਟਨ ਦਾ ਧੋਖਾ’ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਰਾਹੀਂ 2002 ਤੋਂ 2007 ਤੱਕ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੇ ਗਏ ਧੋਖੇ ਘਰ-ਘਰ ਪਹੁੰਚਾਏ ਜਾਣਗੇ। ਸ਼ਨਿੱਚਰਵਾਰ ਨੂੰ ਇੱਥੇ ਪਾਰਟੀ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਉਮੀਦਵਾਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਕਿ 2002 ਤੋਂ 2007 ਦੇ ਆਪਣੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੱਖਾਂ ਨੌਜਵਾਨਾਂ ਨੂੰ ਬੇਰੁਜ਼ਗਾਰ ਰੱਖ ਕੇ ਹੁਣ ਨੌਜਵਾਨਾਂ ਨੂੰ ਫਿਰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਝੂਠੇ ਵਾਅਦੇ ਕਰ ਰਹੇ ਹਨ।

ਪ੍ਰਸਿੱਧ ਖਬਰਾਂ

To Top