Breaking News

ਗੁਰਪ੍ਰੀਤ ਮੰਗੇਵਾਲਾ 4 ਦਿਨਾਂ ਪੁਲਿਸ ਰਿਮਾਂਡ ‘ਤੇ

ਪੁਲਿਸ ਨੇ ਗੁਰਪ੍ਰੀਤ ਨੂੰ ਬੀਤੇ ਦਿਨੀਂ ਪਾਤੜਾਂ ਤੋਂ ਕੀਤਾ ਸੀ ਗ੍ਰਿਫਤਾਰ
ਤਰੁਣ ਕੁਮਾਰ ਸ਼ਰਮਾ ਨਾਭਾ, 
ਨਾਭਾ ਜੇਲ ਬ੍ਰੇਕ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ ਪਾਤੜਾਂ ਤੋਂ ਗ੍ਰਿਫਤਾਰ ਕੀਤੇ ਗਏ ਪੰਜਵੇਂ ਮੁਲਜ਼ਮ ਗੁਰਪ੍ਰੀਤ ਸਿੰਘ ਮੰਗੇ ਵਾਲਾ ਨੂੰ ਸਥਾਨਕ ਐਸਡੀਜੇਐਮ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਸ ਨੂੰ ਮਾਣਯੋਗ ਅਦਾਲਤ ਵੱਲੋਂ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਨਾਭਾ ਜੇਲ ਬ੍ਰੇਕ ਮਾਮਲੇ ‘ਚ ਨਾਭਾ ਕੋਤਵਾਲੀ ਪੁਲਿਸ ਵੱਲੋਂ ਫਰਾਰ ਹੋਏ 06 ਅਪਰਾਧੀਆਂ ਅਤੇ ਉਨਾਂ ਦੇ ਹਮਲਾਵਰ ਸਾਥੀਆਂ ਸਮੇਤ ਜੇਲ ਪ੍ਰਸ਼ਾਸਨ ਦੇ 09 ਕਰਮਚਾਰੀਆਂ ‘ਤੇ ਵੱਖ-ਵੱਖ ਧਾਰਾਵਾਂ ਅਧੀਨ ਐਫਆਈਆਰ ਨੰ 142 ਦਰਜ਼ ਕੀਤੀ ਗਈ ਸੀ ਜਿਸ ‘ਚੋਂ ਚਾਰ ਮੁਲਜ਼ਮਾਂ ਨੂੰ ਬੀਤੇ ਦਿਨ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਨਾਂ ਦਾ 10 ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਸੀ ਜਦਕਿ ਬੀਤੇ ਦਿਨ ਪਾਤੜਾਂ ਤੋ ਗ੍ਰਿਫਤਾਰ ਕੀਤੇ ਮਾਮਲੇ ਦੇ ਪੰਜਵੇ ਮੁਲਜ਼ਮ ਮੋਗਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਮੰਗੇ ਵਾਲ ਨੂੰ ਅੱਜ ਕੋਤਵਾਲੀ ਇੰਚਾਰਜ਼ ਇੰਸਪੈਕਟਰ ਰਾਜੇਸ ਸ਼ਰਮਾ ਦੀ ਅਗਵਾਈ ਵਿੱਚ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਜਾਣਕਾਰੀ ਦਿੰਦਿਆ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਵੱਲੋਂ ਮੰਗੇ ਰਿਮਾਂਡ ‘ਤੇ ਆਦੇਸ਼ ਜਾਰੀ ਕਰਦਿਆਂ ਮਾਣਯੋਗ ਅਦਾਲਤ ਨੇ ਗੁਰਪ੍ਰੀਤ ਸਿੰਘ ਮੰਗੇਵਾਲਾ ਨੂੰ 05 ਦਸੰਬਰ ਤੱਕ ਪੁਲਿਸ ਰਿਮਾਂਡ ‘ਤੇ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪ੍ਰਸਿੱਧ ਖਬਰਾਂ

To Top