Breaking News

ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਉਮੀਦਵਾਰ ਨਹੀਂ ਐਲਾਨੇਗੀ ‘ਆਪ’

ਗੁਰਪ੍ਰੀਤ ਵੜੈਚ ਬੋਲੇ: ਨਾ ਮੈਂ ਦੌੜ ‘ਚ ਹਾਂ, ਨਾ ਹੀ ਮੁੱਖ ਮੰਤਰੀ ਉਮੀਦਵਾਰ ਬਨਣ ਦੀ ਇੱਛਾ
ਅਸ਼ਵਨੀ ਚਾਵਲਾ ਚੰਡੀਗੜ੍ਹ, 
ਗੋਆ ਦੀ ਤਰਜ਼ ‘ਤੇ ਆਮ ਆਦਮੀ ਪਾਰਟੀ ਪੰਜਾਬ ‘ਚ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਨਹੀਂ ਕਰੇਗੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਵਿਧਾਇਕ ਆਪਣਾ ਲੀਡਰ ਚੁਣਕੇ ਮੁੱਖ ਮੰਤਰੀ ਬਣਾਉਣਗੇ ਅਤੇ ਪੰਜਾਬ ਦੇ ਵਿਧਾਇਕਾਂ ‘ਚੋਂ ਹੀ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਆਮ ਆਦਮੀ ਪਾਰਟੀ ਖਿਲਾਫ਼ ਪ੍ਰਚਾਰ ਕਰਨ ਲਈ ਇਹੋ ਜਿਹੇ ਸ਼ੋਸ਼ੇ ਛੱਡ ਦਿੰਦੇ ਹਨ ਕਿ ਪੰਜਾਬ ਤੋਂ ਬਾਹਰ ਦਾ ਮੁੱਖ ਮੰਤਰੀ ਪੰਜਾਬ ਵਿੱਚ ਬਣੇਗਾ, ਜਦੋਂ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਗੁਰਪ੍ਰੀਤ ਵੜੈਚ ਤੋਂ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਬਾਰੇ ਪੁੱਛੇ ਸੁਆਲ ‘ਤੇ ਉਨ੍ਹਾਂ ਕਿਹਾ ਕਿ ਉਹ ਨਾ ਤਾਂ ਪਹਿਲਾਂ ਮੁੱਖ ਮੰਤਰੀ ਦੇ ਉਮੀਦਵਾਰ ਬਨਣ ਦੀ ਦੌੜ ਵਿੱਚ ਸਨ ਅਤੇ ਨਾ ਹੀ ਮੁੱਖ ਮੰਤਰੀ ਬਨਣ ਦੀ ਕੋਈ ਇੱਛਾ ਰੱਖਦਾ ਹਾਂ ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਬਾਹਰੀ ਮੁੱਦੇ ਦੀ ਗੱਲ ਹੈ ਤਾਂ ਜਿਹੜਾ ਕੈਪਟਨ ਆਪ ਆਗੂਆਂ ਨੂੰ ਬਾਹਰੀ ਕਹਿੰਦਾ ਸੀ ਹੁਣ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਨੂੰ ਟਿਕਟਾਂ ਦਿਵਾਉਣ ਲਈ ਗਾਂਧੀ ਪਰਿਵਾਰ ਅੱਗੇ ਹਾੜੇ ਪਾਉਂਦਾ ਦਿੱਲੀ ਡੇਰੇ ਲਾਈ ਬੈਠਾ ਹੈ। ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਇੱਕ ਮਹੀਨੇ ਦੌਰਾਨ ਚੰਡੀਗੜ੍ਹ ਦਾ ਇੱਕ ਵਾਰ ਵੀ ਦੌਰਾ ਨਹੀਂ ਕੀਤਾ। ਕਾਂਗਰਸੀ ਆਗੂ ਆਮ ਲੋਕਾਂ ਨੂੰ ਮਿਲਣ ਨਾਲੋਂ ਦਿੱਲੀ ਬੈਠ ਕੇ ਰਾਹੁਲ ਗਾਂਧੀ ਦੇ ਗੁਣਗਾਨ ਕਰਨ ਨੂੰ ਤਰਜੀਹ ਦੇ ਰਹੇ ਹਨ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਾਗੀ ਅਕਾਲੀਆਂ ਨੂੰ ਟਿਕਟਾਂ ਦਿਵਾਉਣ ਲਈ ਭਾਰੀ ਮਸ਼ੱਕਤ ਕਰਨੀ ਪੈ ਰਹੀ ਹੈ।

ਪ੍ਰਸਿੱਧ ਖਬਰਾਂ

To Top