Breaking News

ਜੈਲਲਿਤਾ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ। ਤਾਮਿਲਨਾਡੂ ਦੀ ਮੁੱਖ ਮੰਤਰੀ ਜੇ. ਜੈਲਲਿਤਾ ਦੇ ਦੇਹਾਂਤ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਅੱਜ ਪੂਰੇ ਦਿਨ ਲਈ ਮੁਲਤਵੀ ਕਰ ਦਿਤੀ ਗਈ।
ਲੋਕ ਸਭਾ ਤੇ ਰਾਜ ਸਭਾ ‘ਚ ਕੁਮਾਰੀ ਜੈਲਲਿਤਾ ਨੂੰ ਮੌਨ ਰੱਖ ਕੇ ਮੈਂਬਰਾਂ ਨੇ ਸ਼ਰਧਾਂਜਲੀ ਭੇਂਟ ਕੀਤੀ ਤੇ ਉਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਰਾਜ ਸਭਾ ‘ਚ ਸਭਾਪਤੀ ਹਾਮਿਦ ਅੰਸਾਰੀ ਨੇ ਕਿਹਾ ਕਿ ਉਹ ਸਾਲ 1984 ਤੋਂ 89 ਤੱਕ ਰਾਜ ਸਭਾ ਦੀ ਮੈਂਬਰ ਵੀ ਰਹੀ।

ਪ੍ਰਸਿੱਧ ਖਬਰਾਂ

To Top