Breaking News

ਪਵਿੱਤਰ ਗ੍ਰੰਥ ਦੀ ਬੇਅਦਬੀ ਮਾਮਲਾ : ਨਰੇਸ਼ ਯਾਦਵ ਹੋਏ ਅਦਾਲਤ ਵਿੱਚ ਪੇਸ਼,

ਅਗਲੀ ਪੇਸ਼ੀ 20 ਦਸੰਬਰ ਨੂੰ
ਗੁਰਪ੍ਰੀਤ ਸਿੰਘ, ਸੰਗਰੂਰ. ਮਾਲੇਰਕੋਟਲਾ ਪਵਿੱਤਰ ਕੁਰਾਨ ਸ਼ਰੀਫ ਬੇਅਦਬੀ ਦੇ ਮਾਮਲੇ ਵਿੱਚ ਫਸੇ ਦਿੱਲੀ ਦੇ ਮਹਿਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਅੱਜ ਸਥਾਨਕ ਐਡੀਸ਼ਨਲ ਸੈਸ਼ਨ ਜੱਜ ਕੇਕੇ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਹੋਏ। ਜਿਥੇ ਅਦਾਲਤ ਨੇ ਦੋਹਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਪੇਸ਼ੀ 20 ਦਸੰਬਰ ਰੱਖ ਦਿੱਤੀ।
ਜਾਣਕਾਰੀ ਮੁਤਾਬਿਕ ਅੱਜ ਦੁਪਹਿਰ ਕਰੀਬ 2 ਵਜੇ ਨਰੇਸ਼ ਯਾਦਵ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਉਨਾਂ ਦੇ ਨਾਲ ਆਪ ਦੇ ਵੱਡੀ ਗਿਣਤੀ ਵਿੱਚ ਵਰਕਰ ਅਦਾਲਤ ਵਿੱਚ ਮੌਜੂਦ ਸਨ। ਅਦਾਲਤ ਵਿੱਚ ਪੇਸ਼ੀ ਭੁਗਤਣ ਮਗਰੋਂ ਬਾਹਰ ਆਏ ਨਰੇਸ਼ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹਨੇਰੀ ਚੱਲ ਰਹੀ ਹੈ ਜੋ ਮੌਜੂਦਾ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਨੂੰ ਤਿਣਕੇ ਵਾਂਗ ਉਡਾ ਕੇ ਲੈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰਾਂ ਵਿਗੜ ਚੁੱਕੀ ਹੈ। ਦਿਨ ਦਿਹਾੜੇ ਹਾਈ ਸਿਕਊਰਟੀ ਜੇਲਾਂ ਵਿੱਚੋਂ ਕੈਦੀ ਫਰਾਰ ਹੋ ਰਹੇ ਹਨ ਜਿਸਦੀ ਉਦਾਹਰਨ ਪਿਛਲੇ ਦਿਨੀਂ ਨਾਭਾ ਜੇਲ ਵਿੱਚ ਹੋਏ ਘਟਨਾਕ੍ਰਮ ਤੋਂ ਵੱਡੀ ਕੋਈ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਬੇਹੱਦ ਦੁਖੀ ਹਨ ਅਤੇ ਲੋਕ ਚੋਣਾਂ ਸਮੇਂ ਇਨਾਂ ਨੂੰ ਸਬਕ ਸਿਖਾਉਣ ਲਈ
ਤਿਆਰ ਬੈਠੇ ਹਨ।

ਪ੍ਰਸਿੱਧ ਖਬਰਾਂ

To Top