Breaking News

ਪ੍ਰਣਬ, ਮੋਦੀ ਤੇ ਸੋਨੀਆ ਸਮੇਤ ਕਈ ਆਗੂਆਂ ਵੱਲੋਂ ਜੈਲਲਿਤਾ ਨੂੰ ਸ਼ਰਧਾਂਜਲੀ

ਨਵੀਂ ਦਿੱਲੀ। ਰਾਸ਼ਟਰਪਤੀ ਪ੍ਰਣਬ ਮੁਖਰਜ਼ੀ, ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਕਈ ਕੇਂਦਰੀ ਮੰਤਰੀਆਂ ਨੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੇ. ਜੈਲਲਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ‘ਚ ਖਲਾਅ ਪੈਦਾ ਹੋਗਿਆ ਹੈ।
ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਸੂਚਨਾ ਤੇ ਪ੍ਰਸਾਰਣ ਮੰਤਰੀ ਵੈਂਕਈਆ ਨਾਇਡੂ, ਮਨੁੱਖੀ ਵਸੀਲੇ ਵਿਕਾਸ ਮੰਤਰੀ ਪ੍ਰਕਾਸ਼ ਜਾਵਡੇਕਰ ਤੇ ਕੱਪੜਾ ਮੰਤਰੀ ਸਮ੍ਰਿਤੀ ਇਰਾਨੀ ਸਮੇਤ ਕਈ ਕੇਂਦਰੀ ਮੰਤਰੀਆਂ ਨੇ ਵੀ ਕੁਮਾਰੀ ਜੈਲਲਿਤਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਰਾਜਨੀਤੀ ‘ਚ ਇੱਕ ਖਾਲੀਪਨ ਪੈਦਾ ਹੋ ਗਿਆ ਹੈ।

ਪ੍ਰਸਿੱਧ ਖਬਰਾਂ

To Top