Breaking News

ਭਾਜਪਾ ਦਾ ਸਾਬਕਾ ਮੰਤਰੀ ਸਤਪਾਲ ਗੋਸਾਈ ਕਾਂਗਰਸ ‘ਚ ਸ਼ਾਮਲ

ਸੱਚ ਕਹੂੰ ਨਿਊਜ਼ ਚੰਡੀਗੜ੍ਹ,
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਅਤੇ ਲੁਧਿਆਣਾ ਤੋਂ ਅਹਿਮ ਲੀਡਰ ਸਤਪਾਲ ਗੋਸਾਈ ਭਾਜਪਾ ਨੂੰ ਅਲਵਿਦਾ ਕਹਿੰਦੇ ਹੋਏ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਤਪਾਲ ਗੋਸਾਈ ਭਾਜਪਾ ਤੋਂ ਟਿਕਟ ਨਾ ਮਿਲਣ ਦੇ ਕਾਰਨ ਨਰਾਜ਼ ਹੋ ਗਏ ਸਨ।
ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਸਣੇ ਕਈ ਪਾਰਟੀ ਆਗੂਆਂ ਤੇ ਸਮਰਥਕਾਂ ਸਮੇਤ ਕਾਂਗਰਸ ‘ਚ ਸ਼ਾਮਲ ਕਰਵਾਇਆ। ਇਸ ਦੌਰਾਨ ਮੌੜ ਤੋਂ ਆਪ ਦੇ ਸੰਭਾਵਿਤ ਉਮੀਦਵਾਰ ਤੇ ਕਈ ਅਕਾਲੀ ਆਗੂ ਵੀ ਕਾਂਗਰਸ ਦਾ ਹਿੱਸਾ ਬਣੇ ਹਨ। ਪੰਜਾਬ
ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਸ਼ਮੂਲੀਅਤਾਂ ਦਾ ਸਵਾਗਤ ਕਰਦਿਆਂ ਇਹਨੂੰ ਪਾਰਟੀ ਦੇ ਹੱਕ ‘ਚ ਇੱਕ ਵੱਡੀ ਲਹਿਰ ਦੱਸਿਆ ਤੇ ਕਿਹਾ ਕਿ ਸੂਬੇ ਦੇ ਵੋਟਰਾਂ ਵਾਸਤੇ ਕਾਂਗਰਸ ਪਾਰਟੀ ਹੀ ਇਕੋ ਇਕ ਸਹੀ ਚੋਣ ਹੈ, ਜਿਹੜੇ ਸੱਤਾਧਾਰੀ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਆਪ ਅੰਦਰ ਭ੍ਰਿਸ਼ਟਾਚਾਰ ਤੋਂ ਪੂਰੀ ਤਰਾਂ ਤੰਗ ਹੋ ਚੁੱਕੇ ਹਨ।
ਇਸ ਮੌਕੇ ਲੁਧਿਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ, ਸੀਨੀਅਰ ਭਾਜਪਾ ਆਗੂ ਗੋਸਾਈਂ ਨਾਲ ਲੁਧਿਆਣਾ ‘ਚ ਭਾਜਪਾ ਦੇ ਸਭ ਤੋਂ ਮੁੱਖ ਚੇਹਰੇ, ਤਿੰਨ ਵਾਰ ਅਤੇ ਮੌਜੂਦਾ ਕੌਂਸਲਰ ਗੁਰਦੀਪ ਸਿੰਘ ਨੀਟੂ ਵੀ ਪਾਰਟੀ ‘ਚ ਸ਼ਾਮਲ ਹੋ ਗਏ। ਗੋਸਾਈਂ ਸੂਬੇ ਦੇ ਸਾਬਕਾ ਮੰਤਰੀ ਹੋਣ ਸਮੇਤ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ ਹਨ। ਕਾਂਗਰਸ ‘ਚ ਇਕ ਹੋਰ ਭਾਜਪਾ ਆਗੂ ਅਮਿਤ ਗੋਸਾਈਂ ਵੀ ਸ਼ਾਮਲ ਹੋਏ ਹਨ, ਜਿਹੜੇ ਲੁਧਿਆਣਾ ਭਾਜਪਾ ਦੇ ਬੁਲਾਰੇ ਤੇ ਸਤਪਾਲ ਗੋਸਾਈਂ ਦੇ ਪੋਤਰੇ ਹਨ।
ਮੌੜ ਤੋਂ ਆਪ ਦੀ ਸੰਭਾਵਿਤ ਉਮੀਦਵਾਰ ਤੇ ਪਾਰਟੀ ਦੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵੀ ਕਾਂਗਰਸ ‘ਚ ਸ਼ਾਮਿਲ ਹੋ ਗਏ। ਧਾਲੀਵਾਲ ਨੇ ਕਿਹਾ ਕਿ ਉਨਾਂ ਨੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੂੰ ਛੱਡਣ ਦਾ ਫੈਸਲਾ ਲਿਆ ਹੈ, ਜਿਨਾਂ ਨੇ ਸੀਟ ਵਾਸਤੇ ਉਸ ਤੋਂ 50 ਲੱਖ ਰੁਪਏ ਦੀ ਭਾਰੀ ਰਕਮ ਮੰਗੀ ਸੀ। ਉਨਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਆਪ ਦੇ ਵਾਅਦਿਆਂ ਨੂੰ ਪੂਰੀ ਤਰਾਂ ਝੂਠਾ ਕਰਾਰ ਦਿੱਤਾ।

ਪ੍ਰਸਿੱਧ ਖਬਰਾਂ

To Top