ਪੰਜਾਬ

ਰਾਣਾ ਗੁਰਜੀਤ ਸਿੰਘ ‘ਤੇ ਮਾਮਲਾ ਦਰਜ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ ਦਾ ਮਾਮਲਾ ਕੀਤਾ ਦਰਜ
ਏਜੰਸੀ ਕਪੂਰਥਲਾ, 
ਨਡਾਲਾ ‘ਚ ਕਾਂਗਰਸ ਦੇ ਦੋ ਗੁੱਟਾਂ ‘ਚ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਕੁਲਵਿੰਦਰ ਸਿੰਘ ਬੱਬਲ ਦੇ ਬਿਆਨ ‘ਤੇ ਕਾਂਗਰਸੀ ਆਗੂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਦਲਜੀਤ ਸਿੰਘ ਨਡਾਲਾ, ਗੁਰਪ੍ਰੀਤ ਸਿੰਘ ਪੱਡਾ ਤੇ ਹੋਰਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ ਉਕਤ ਆਗੂਆਂ ਖਿਲਾਫ਼ ਪਗੜੀ ਉਤਾਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਕਾਂਗਰਸ ਨੇ ਹਲਕਾ ਭੁਲੱਥ ਤੋਂ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਨੂੰ ਉਮੀਦਵਾਰ ਬਣਾਇਆ ਹੈ
ਸੋਮਵਾਰ ਨੂੰ ਕਾਂਗਰਸੀ ਆਗੂਆਂ ਨੇ ਮੀਟਿੰਗ ਸੱਦੀ ਸੀ ਇਸ ਦੌਰਾਨ ਕਾਂਗਰਸੀ ਉਮੀਦਵਾਰ ਤੇ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਰਾਣਾ ਗੁਰਜੀਤ ਸਿੰਘ ਦੀ ਮੌਜ਼ੂਦਗੀ ‘ਚ ਸ਼ਰ੍ਹੇਆਮ ਗਾਲਾਂ ਤੇ ਕੁਰਸੀਆਂ  ਚੱਲੀਆਂ ਸਨ ਇਸ ਦੌਰਾਨ ਅਟਵਾਲ ਦੇ ਵਿਰੋਧ ‘ਚ ਨਾਅਰੇਬਾਜ਼ੀ ਸ਼ੁਰੂ ਹੋ ਗਈ ਸੀ 10-15 ਮਿੰਟ ਦੀ ਬਹਿਸਬਾਜ਼ੀ ਤੋਂ ਬਾਅਦ ਨੌਜਵਾਨ ਆਗੂ ਦਲਜੀਤ ਸਿੰਘ ਤੇ ਕੁਲਵਿੰਦਰ ਸਿੰਘ ਬੱਬਲ ਦਰਮਿਆਨ ਹੋਈ ਝੜਪ ਨਾਲ ਮਾਹੌਲ ਤਨਾਅਪੂਰਨ ਹੋ ਗਿਆ ਸੀ

ਪ੍ਰਸਿੱਧ ਖਬਰਾਂ

To Top