Breaking News

ਨੋਟਬੰਦੀ : ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਰਾਜ ਸਭਾ ‘ਚ ਨੋਟਬੰਦੀ ਦੇ ਮੁੱਦੇ ਨੂੰ ਲੈ ਕੇ ਭਾਰੀ ਰੌਲਾ ਪਾਏ ਜਾਣ ਕਾਰਨ ਪ੍ਰਸ਼ਨ ਕਾਲ ਤੇ ਸਿਫ਼ਰ ਕਾਲ ਨਹੀਂ ਹੋ ਸਕਿਆ ਤੇ ਸਦਨ ਦੀ ਕਾਰਵਾਈ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਸਭਾਪਤੀ ਹਾਮਿਦ ਅੰਸਾਰੀ ਨੇ 12 ਵਜੇ ਜਿਉਂ ਹੀ ਪ੍ਰਸ਼ਨ ਕਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਤਿਉਂ ਹੀ ਵਿਰੋਧੀ ਧਿਰ ਦੇ ਮੈਂਬਰ ਖੜੇ ਹੋ ਕੇ ਇਕੱਠੇ ਜ਼ੋਰ-ਜ਼ੋਰ ਨਾਲ ਰੌਲਾ ਪਾਉਣ ਲੱਗੇ ਤੇ ਪ੍ਰਧਾਨ ਮੰਤਰੀ ਨੂੰ ਸਦਨ ‘ਚ ਬੁਲਾਉਣ ਦੀ ਮੰਗ ਕਰਨ ਲੱਗੇ।

ਪ੍ਰਸਿੱਧ ਖਬਰਾਂ

To Top