Breaking News

ਸਿ਼ਵ ਸੈਨਾ ਪੰਜਾਬ ‘ਚ ਅਜ਼ਮਾਏਗੀ ਕਿਸਮਤ, 70-80 ਸੀਟਾਂ ‘ਤੇ ਚੋਣ ਲੜਨ ਦਾ ਐਲਾਨ

–ਸੰਕਰ ਭਾਰਦਵਾਜ ਨੂੰ ਹਲਕਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਐਲਾਨਿਆ
ਖੁਸ਼ਵੀਰ ਸਿੰਘ ਤੂਰ ਪਟਿਆਲਾ, 
ਸ਼ਿਵ ਸੈਨਾ (ਬਾਲ ਠਾਕਰੇ) ਵੱਲੋਂ ਪੰਜਾਬ ਅੰਦਰ 70 ਤੋਂ 80 ਸੀਟਾਂ ‘ਤੇ ਪੰਜਾਬ ਵਿਧਾਨ ਸਭਾ ਚੋਣਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਅੱਜ ਇਥੇ ਜਥੇਬੰਦੀ ਦੇ ਸੂਬਾਈ ਉਪ ਪ੍ਰਧਾਨ ਹਰੀਸ਼ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਹਲਕਾ ਪਟਿਆਲਾ ਦਿਹਾਤੀ ਤੋਂ ਜਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਨੂੰ ਉਮੀਦਵਾਰ ਵੀ ਐਲਾਨ ਦਿੱਤਾ ਗਿਆ। ਇਸ ਮੌਕੇ ਸ੍ਰੀ ਸਿੰਗਲਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀ ਲੈਦਿਆ ਕਿਹਾ ਕਿ ਇਨ੍ਹਾਂ ਵੱਲੋਂ ਸਿਰਫ਼ ਆਪਣੇ ਕੁੰਨਬੇ ਨੂੰ ਹੀ ਲਾਭ ਪਹੁੰਚਾਇਆ ਹੈ ਅਤੇ ਦੋਵਾਂ ਧਿਰਾਂ ਨੇ ਹਮੇਸ਼ਾ ਹਿੰਦੂ ਸਮਾਜ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਉਨ੍ਹਾ ਦਾ ਕਹਿਣਾ ਸੀ ਕਿ ਪੰਜਾਬ ਅੰਦਰ ਹਿੰਦੂ ਸਮਾਜ ਦੀ ਸਭ ਤੋਂ ਵੱਧ ਆਬਾਦੀ ਹੋਣ ਦੇ ਬਾਵਜੂਦ ਇਨ੍ਹਾਂ ਧਿਰਾਂ ਵੱਲੋਂ ਹਿੰਦੂਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ। ਜਿਸ ਕਰਕੇ ਹੁਣ ਸ਼ਿਵ ਸੈਨਾ ਬਾਲ ਠਾਕਰੇ ਆਪਣੇ ਉਮੀਦਵਾਰ ਮੈਦਾਨ ਚ ਉਤਾਰੇਗੀ, ਤਾਂ ਜੋ ਹਿੰਦੂ ਸਮਾਜ ਦੀਆਂ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ।
ਹਰੀਸ਼ ਸਿੰਗਲਾ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਅੱਤਵਾਦ ਦੌਰਾਨ ਵੀ ਉਨ੍ਹਾਂ ਦੀ ਇਸ ਜਥੇਬੰਦੀ ਵੱਲੋਂ ਅੱਗੇ ਹੋ ਕੇ ਲੋਹਾ ਲਿਆ ਗਿਆ। ਅੱਤਵਾਦ ਪੀੜਤ ਪਰਿਵਾਰਾਂ ਲਈ ਮੁਆਵਜੇ ਦੀ ਮੰਗ ਦੁਹਰਾਉਂਦਿਆਂ ਹਰੀਸ਼ ਸਿੰਗਲਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਅੱਤਵਾਦ ਪੀੜਤ ਪਰਿਵਾਰਾਂ ਨੂੰ ਮੁਆਵਜਾ ਦਿਵਾਉÎਣ ਵਿਚ ਅਸਫਲ ਰਹੀਆਂ ਹਨ। ਜਦਕਿ ਹਜਾਰਾਂ ਹਿੰਦੂ ਪਰਿਵਾਰ ਅੱਤਵਾਦ ਤੋਂ ਪੀੜਤ ਹਨ। ਭਾਜਪਾ ਨੂੰ ਕੋਸਦਿਆਂ ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਹਿਤਾਂ ਦੀ ਪੂਰਤੀ ਕਰਨ ਵਿਚ  ਭਾਜਪਾ ਨੇ ਵੀ ਕਦੇ ਆਵਾਜ ਬੁਲੰਦ ਨਹੀਂ ਕੀਤੀ।

ਪ੍ਰਸਿੱਧ ਖਬਰਾਂ

To Top