Breaking News

ਸ਼ੁੱਕਰਵਾਰ ਤੋਂ ਬਾਅਦ ਪੁਰਾਣੇ ਨੋਟ ਰੱਖਣਾ ਪਵੇਗਾ ਭਾਰੀ

ਨਵੀਂ ਦਿੱਲੀ। ਸਰਕਾਰ ਨੇ ਅੱਜ ਉਨ੍ਹਾਂ ਦਿਸ਼ਾ-ਨਿਰਦੇਸ਼ਾਂ ਸਬੰਧੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤਹਿਤ ਹੁਣ ਪ੍ਰਚਲਣ ਤੋਂ ਬਾਹਰ ਕੀਤੇ ਗਏ 500 ਅਤੇ ਇੱਕ ਹਜ਼ਾਰ ਰੁਪਏ ਦੇ ਪੁਰਾਣੇ ਨੋਟਾਂ ਨੂੰ ਰੱਖਣਾ ਭਾਰੀ ਪਵੇਗਾ ਤੇ ਇਸ ਲਈ ਜ਼ੁਰਮਾਨੇ ਦੀ ਵੀ ਤਜਵੀਜ਼ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਇਸ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਤੇ ਹੁਣ ਇਸ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜ਼ੀ ਕੋਲ ਭੇਜਿਆ ਜਾਵੇਗਾ।
ਰਾਸ਼ਟਰਪਤੀ ਦੇ ਹਸਤਾਖ਼ਰ ਹੁੰਦਿਆਂ ਹੀ ਇਹ ਆਰਡੀਨੈਂਸ ਲਾਗੂ ਹੋ ਜਾਵੇਗਾ।

ਪ੍ਰਸਿੱਧ ਖਬਰਾਂ

To Top