Breaking News

ਸਪੀਕਰ ਦਾ ਸੁਨੇਹਾ ਕਾਂਗਰਸ ਨੇ ਠੁਕਰਾਇਆ

  • ਕਾਂਗਰਸ ਨਹੀਂ ਲਵੇਗੇ ਸੈਸ਼ਨ ‘ਚ ਭਾਗ
  • ਐਤਵਾਰ ਨੂੰ ਵੀ ਖੁੱਲ੍ਹੇ ਰਹੇ ਸਰਕਾਰੀ ਵਿਭਾਗ, ਬਿੱਲਾਂ ਦੀ ਕੀਤੀ ਤਿਆਰੀ

ਅਸ਼ਵਨੀ ਚਾਵਲਾ ਚੰਡੀਗੜ੍ਹ, 
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ ‘ਤੇ ਵੋਟਰਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ‘ਚ ਸੱਤਾਧਾਰੀ ਪਾਰਟੀ ਅਕਾਲੀ-ਭਾਜਪਾ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੰਜਾਬ ਕਾਂਗਰਸ ਦੇ 42 ਵਿਧਾਇਕ ਭਾਗ ਨਹੀਂ ਲੈਣਗੇ। ਹਾਲਾਂਕਿ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਸਾਰੇ ਵਿਧਾਇਕਾਂ ਨੂੰ ਸੁਨੇਹਾ ਭੇਜਣ ਦੇ ਨਾਲ ਹੀ ਕੁਝ ਸੀਨੀਅਰ ਵਿਧਾਇਕਾਂ ਨਾਲ ਫੋਨ ‘ਤੇ ਗੱਲਬਾਤ ਵੀ ਕੀਤੀ ਹੈ ਪਰ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਭਾਗ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਵਾਲੇ 5 ਵਿਧਾਇਕ ਵੀ ਅੱਜ ਦੇ ਸੈਸ਼ਨ ਵਿੱਚ ਭਾਗ ਨਹੀਂ ਲੈਣਗੇ।
ਪੰਜਾਬ ਸਰਕਾਰ ਵੱਲੋਂ ਸੱਦੇ ਗਏ ਇਸ ਸਪੈਸ਼ਲ ਵਿਧਾਨ ਸਭਾ ਸੈਸ਼ਨ ਵਿੱਚ
ਸਪੀਕਰ ਦਾ ਸੁਨੇਹ…
ਕੋਈ ਵੀ ਇਸ ਤਰਾਂ ਦੀ ਕੁਤਾਹੀ ਨਾ ਰਹਿ ਜਾਵੇ, ਜਿਸ ਨਾਲ ਕੋਈ ਵੀ ਬਿਲ ਪਾਸ ਹੋਣ ਵਿੱਚ ਦਿੱਕਤ ਆਵੇ, ਨੂੰ ਦੇਖਦੇ ਹੋਏ ਐਤਵਾਰ ਨੂੰ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਕਈ ਵਿਭਾਗਾਂ ਦੇ ਦਫ਼ਤਰ ਖੁਲੇ ਰਹੇ। ਐਤਵਾਰ ਨੂੰ ਅਧਿਕਾਰੀਆਂ ਨੇ ਬੈਠ ਕੇ ਵਿਧਾਨ ਸਭਾ ਵਿੱਚ ਪੇਸ਼ ਹੋਣ ਵਾਲੇ ਬਿੱਲਾਂ ਦੀ ਤਿਆਰੀ ਕੀਤੀ ਜਾ ਰਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਸਪੈਸ਼ਲ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵਲੋਂ 27 ਹਜ਼ਾਰ ਤੋਂ ਜਿਆਦਾ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਪ੍ਰਾਈਵੇਟ ਸਕੂਲਾਂ ਵਲੋਂ ਲਈ ਜਾਣ ਵਾਲੀ ਮੋਟੀ ਤਨਖ਼ਾਹਾਂ ‘ਤੇ ਨਿਗਰਾਨੀ ਰੱਖਣ ਲਈ ਗਠਨ ਕੀਤੇ ਜਾਣ ਵਾਲੇ ਕਮਿਸ਼ਨ ਦਾ ਬਿਲ ਅੱਜ ਪੇਸ਼ ਕੀਤਾ ਜਾਵੇਗਾ। ਇਸ ਨਾਲ ਹੀ ਕੁਝ ਹੋਰ ਵੀ ਬਿਲ ਪੰਜਾਬ ਸਰਕਾਰ ਪੇਸ਼ ਕਰ ਸਕਦੀ ਹੈ।
ਇਨਾਂ ਬਿਲਾ ਨੂੰ 2 ਵਜੇ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੇ 1 ਵਜੇ ਕੈਬਨਿਟ ਦੀ ਮੀਟਿੰਗ ਸੱਦੀ ਹੈ ਤਾਂ ਜੋ ਇਨਾਂ ਬਿੱਲਾਂ ਨੂੰ ਕੈਬਨਿਟ ਵਿੱਚ ਪੇਸ਼ ਕਰਦੇ ਹੋਏ ਹਰੀ ਝੰਡੀ ਦਿੰਦੇ ਹੋਏ ਸੈਸ਼ਨ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਨਹੀਂ ਲਵਾਂਗੇ ਭਾਗ : ਲਾਲ ਸਿੰਘ
ਪੰਜਾਬ ਕਾਂਗਰਸ ਦੇ ਸੀਨੀਅਰ ਉੱਪ ਪ੍ਰਧਾਨ ਅਤੇ ਵਿਧਾਇਕ ਲਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸ ਦੇ ਸਾਰੇ ਵਿਧਾਇਕ ਨੂੰ ਸੁਨੇਹਾ ਆਇਆ ਸੀ ਕਿ ਉਹ ਸਾਰੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਭਾਗ ਲੈਣ ਪਰ ਜਦੋਂ ਉਹ ਅਸਤੀਫ਼ਾ ਹੀ ਦੇ ਚੁੱਕੇ ਹਨ ਤਾਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਭਾਗ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ ਹੈ।

ਪ੍ਰਸਿੱਧ ਖਬਰਾਂ

To Top