ਕੁੱਲ ਜਹਾਨ

ਹਥਿਆਰਾਂ ਨੂੰ ਲੈ ਕੇ ਚਿੰਤਤ ਕਾਂਗਰਸ ਵੱਲੋਂ ਚੋਣ ਕਮਿਸ਼ਨ ਦੇ ਦਖਲ ਦੀ ਮੰਗ

ਸੱਚ ਕਹੂੰ ਨਿਊਜ਼ ਚੰਡੀਗੜ੍ਹ, 
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਨੂੰ ਸੂਬੇ ਅੰਦਰ ਹਥਿਆਰਾਂ ਦੇ ਪ੍ਰਸਾਰ ‘ਤੇ ਤੁਰੰਤ ਰੋਕ ਲਗਾਉਣ ਹਿੱਤ ਪੰਜਾਬ ਪੁਲਿਸ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ
ਵੱਖ-ਵੱਖ ਹਿੰਸਕ ਘਟਨਾਵਾਂ ਦੇ ਕ੍ਰਮ ‘ਤੇ ਜ਼ੋਰਦਾਰ ਪ੍ਰਤੀਕਿਰਿਆ ਜਾਹਿਰ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਦੇ ਹਾਲਾਤ ਬੇਹੱਦ ਖਰਾਬ ਹੋ ਚੁੱਕੇ ਹਨ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਇਹ ਗੱਲ ਪੁਖਤਾ ਕਰਨ ਦੀ ਅਪੀਲ ਕੀਤੀ ਹੈ ਕਿ ਹਥਿਆਰਾਂ ਬਾਰੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਹੋਵੇ ਤੇ ਇੱਕ ਵਾਰ ਫਿਰ ਤੋਂ ਅਪੀਲ ਕੀਤੀ ਹੈ ਕਿ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਬਣਾਏ ਰੱਖਣ ਵਾਸਤੇ ਤੁਰੰਤ ਚੋਣ ਜਾਬਤਾ ਲਾਗੂ ਕੀਤਾ ਜਾਵੇ।
ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਪੰਜਾਬ ਪੁਲਿਸ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ ਹਥਿਆਰਾਂ ਨੂੰ ਸਰੈਂਡਰ ਕਰਵਾਉਣ ‘ਚ ਨਾਕਾਮ ਰਹੀ ਹੈ ਅਤੇ ਇਹ ਬਾਦਲ ਸਰਕਾਰ ਦੇ ਇਸ਼ਾਰੇ ‘ਤੇ ਰਚੀ ਜਾ ਰਹੀ ਸਾਜਿਸ਼ ਪ੍ਰਤੀਤ ਹੁੰਦੀ ਹੈ, ਤਾਂ ਜੋ ਹਥਿਆਰਬੰਦ ਗੁੰਡਿਆਂ ਨੂੰ ਚੋਣਾਂ ਦੌਰਾਨ ਲੋਕਾਂ ਨੂੰ ਡਰਾ ਕੇ ਵੋਟ ਪਵਾਉਣ ਦੀ ਇਜ਼ਾਜਤ ਦਿੱਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਕਪੂਰਥਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਤੇਜ਼ਾਬੀ ਹਮਲੇ ‘ਚ 9 ਔਰਤਾਂ ਜ਼ਖਮੀ ਹੋ ਗਈਆਂ। ਕੈਪਟਨ ਅਮਰਿੰਦਰ ਨੇ ਕਿਹਾ ਕਿ ਦੋਨਾਂ ਘਟਨਾਵਾਂ ‘ਚ ਹਿੰਸਾ ਵਰਾਉਣ ਵਾਲੇ ਹਮਲਾਵਰਾਂ ਦੀ ਦਰਿੰਦਗੀ ਸਪੱਸ਼ਟ ਇਸ਼ਾਰਾ ਕਰ ਰਹੀ ਹੈ ਕਿ ਸੂਬੇ ਅੰਦਰ ਗੁੰਡਿਆਂ ਤੇ ਬਦਮਾਸ਼ਾਂ ਅੰਦਰ ਕਾਨੂੰਨ ਦਾ ਕੋਈ ਡਰ ਨਹੀਂ ਹੈ

ਪ੍ਰਸਿੱਧ ਖਬਰਾਂ

To Top