Breaking News

28 ਦਸੰਬਰ ਨੂੰ ਸ਼ੁਰੂ ਹੋਵੇਗੀ ਭਾਜਪਾ ਦੀ ‘ਵਿਜੇ ਸੰਕਲਪ ਰਥ ਯਾਤਰਾ’

ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਰਥ ਯਾਤਰਾ
ਸੱਚ ਕਹੂੰ ਨਿਊਜ਼ਚੰਡੀਗੜ੍ਹ,
ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸੂਬਾ ਪ੍ਰਧਾਨ ਵਿਜੇ ਸਾਂਪਲਾ ਦੀ ਅਗਵਾਈ ਵਿੱਚ ‘ਵਿਜੇ ਸੰਕਲਪ ਰਥ ਯਾਤਰਾ’ ਸ਼ੁਰੂ ਕਰਨ ਜਾ ਰਹੀ ਹੈ। ਇਹ ਯਾਤਰਾ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ 28 ਦਸੰਬਰ ਨੂੰ ਸ਼ੁਰੂ ਹੋਵੇਗੀ ਅਤੇ ਭਾਜਪਾ ਵਲੋਂ ਗੱਠਜੋੜ ਤਹਿਤ ਲੜੇ ਜਾਂਦੇ 23 ਵਿਧਾਨ ਸਭਾ ਹਲਕਿਆਂ ‘ਚੋਂ ਹੁੰਦੀ ਹੋਈ 7 ਜਨਵਰੀ ਨੂੰ ਜਲੰਧਰ ‘ਚ ਰੁਕੇਗੀ। ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਪ੍ਰਚਾਰ ਤੇ ਜਨਸੰਪਰਕ ਮੁਹਿੰਮ ਤਹਿਤ ਇਹ ‘ਵਿਜੇ ਸੰਕਲਪ ਰਥਯਾਤਰਾ’ ਸ਼ੁਰੂ ਕਰੇਗੀ। ਉਨਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਵੱਖ-ਵੱਖ ਮੌਕਿਆਂ ‘ਤੇ ਭਾਜਪਾ ਦੇ ਕੌਮੀਂ ਤੇ ਸੂਬਾਈ ਆਗੂ ਵੀ ਸ਼ਮੂਲੀਅਤ ਕਰਨਗੇ ਅਤੇ ਯਾਤਰਾ ਲਈ ਰਥ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਇਆ ਜਾ ਰਿਹਾ ਹੈ।
ਜੋਸ਼ੀ ਨੇ ਦੱਸਿਆ ਕਿ ਅੱਜ ਚੰਡੀਗੜ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਸੂਬਾ ਜਥੇਬੰਦਕ ਜਨਰਲ ਸਕੱਤਰ ਦਿਨੇਸ਼ ਕੁਮਾਰ ਦੀ ਅਗਵਾਈ ‘ਚ ਰਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਵੀ ਹੋਈ ਹੈ, ਜਿਸ ਵਿਚ ਮੰਤਰੀ, ਵਿਧਾਇਕ, ਸਾਬਕਾ ਵਿਧਾਇਕ, ਸੂਬਾ ਅਹੁਦੇਦਾਰ, ਜਿਲਾ ਪ੍ਰਧਾਨ, ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਤੇ ਸਹਿ-ਇੰਚਾਰਜ, ਮੋਰਚਿਆਂ ਦੇ ਅਹੁਦੇਦਾਰ, ਹਲਕਿਆਂ ਦੇ ਸੋਸ਼ਲ ਮੀਡੀਆ ਇੰਚਾਰਜ ਵੀ ਮੌਜੂਦ ਸਨ।
ਕਾਬਿਲੇਗੌਰ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅਗਸਤ ਮਹੀਨੇ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਪਾਰਟੀ ਵਰਕਰਾਂ ਨੇ ਭਰਪੂਰ ਹੁੰਗਾਰਾ ਦਿੱਤਾ ਸੀ ਅਤੇ ਪਾਰਟੀ ਵਿਚ ਉਤਸ਼ਾਹ ਭਰਿਆ ਸੀ।

ਪ੍ਰਸਿੱਧ ਖਬਰਾਂ

To Top