Breaking News

ਆਪ ਦਾ ਕੋਈ ਹੱਥ ਨਹੀਂ : ਭਗਵੰਤ ਮਾਨ

bhagwant maan

ਅਸ਼ਵਨੀ ਚਾਵਲਾ ਚੰਡੀਗੜ੍ਹ
ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜਲਾਲਾਬਾਦ ਹਲਕੇ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਸੁਖਬੀਰ ਬਾਦਲ ਦੇ ਕਾਫ਼ਲੇ ‘ਤੇ ਹੋਏ ਹਮਲੇ ਸਬੰਧੀ ਕਿਹਾ ਕਿ ਇਸ ਹਮਲੇ ਪਿੱਛੇ ਆਮ ਆਦਮੀ ਪਾਰਟੀ ਦਾ ਕੋਈ ਹੱਥ ਨਹੀਂ ਹੈ ਇਹ ਤਾਂ ਆਮ ਲੋਕਾਂ ਦਾ ਉਸ ਗੁੱਸਾ ਹੈ, ਜਿਹੜਾ ਕਿ ਫੁੱਟ ਕੇ ਅੱਜ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਪਿੱਛੇ ਆਮ ਆਦਮੀ ਪਾਰਟੀ ਦਾ ਨਾਂਅ ਲੈਂਦਿਆਂ ਕੁਝ ਆਗੂਆਂ ਅਤੇ ਵਰਕਰਾਂ ‘ਤੇ ਝੂਠੇ ਪਰਚੇ ਦਰਜ਼ ਕਰਵਾਉਣ ਦੀ ਕੋਸ਼ਸ਼ ਕੀਤੀ ਜਾ ਰਹੀਂ ਹੈ, ਜਦੋਂ ਕਿ ਉਸ ਮੌਕੇ ਉਨ੍ਹਾਂ ਦੇ ਵਰਕਰ ਆਪਣੇ ਘਰਾਂ ‘ਚ ਸਨ, ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਵੀ ਹਿੰਸਕ ਘਟਨਾ ਦਾ ਸਮਰਥਨ ਨਹੀਂ ਕਰਦੀ ਹੈ ਅਤੇ ਕੋਈ ਵੀ ਹਿੰਸਾ ਨੂੰ ਅੰਜਾਮ ਦੇਣ ਲਈ ਨਹੀਂ ਕਹਿੰਦੀ ਹੈ। ਉਨ੍ਹਾਂ ਕਿਹਾ ਕਿ
ਗਲਤ ਮਾਮਲੇ ਦਰਜ਼ ਨਾ ਹੋਣ ਅਤੇ ਮਾਮਲੇ ਦੀ ਜਾਂਚ ਠੀਕ ਢੰਗ ਨਾਲ ਹੋਵੇ, ਇਸ ਲਈ ਉਨ੍ਹਾਂ ਨੇ ਫਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅਤੇ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਨਾਲ ਗੱਲਬਾਤ ਕੀਤੀ ਹੈ।ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਅਪੀਲ ਵੀ ਕਰਨਗੇ ਕਿ ਉਹ ਹਿੰਸਾ ਦਾ ਰਸਤਾ ਨਾ ਅਪਣਾਉਣ ਅਤੇ ਵੋਟ ਰਾਹੀਂ ਹੀ ਆਪਣਾ ਗ਼ੁੱਸਾ ਜ਼ਾਹਿਰ ਕਰਨ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top