Breaking News

ਢੀਂਡਸਾ ਪਰਿਵਾਰ ਨੂੰ ਮਿਲੀ ਇੱਕ ਹੋਰ ਟਿਕਟ, ਦਾਮਾਦ ਤੇਜਿੰਦਰ ਸਿੰਘ ਵੀ ਚੋਣ ਮੈਦਾਨ ‘ਚ

vote

ਅਸ਼ਵਨੀ ਚਾਵਲਾ ਚੰਡੀਗੜ੍ਹ,
ਪਰਿਵਾਰਵਾਦ ਵਿੱਚ ਬੁਰੀ ਤਰ੍ਹਾਂ ਫਸੀ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਟਿਕਟ ਹੋਰ ਆਪਣੇ ਹੀ ਸੀਨੀਅਰ ਲੀਡਰ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਵਿੱਚ ਦੇ ਦਿੱਤੀ ਹੈ। ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਇਹੋ ਜਿਹੇ ਅਕਾਲੀ ਲੀਡਰ ਬਣ ਗਏ ਹਨ, ਜਿਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਤੋਂ ਬਾਅਦ ਹੁਣ ਜਵਾਈ ਤਜਿੰਦਰ ਸਿੰਘ ਸੰਧੂ ਵੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉੱਤਰ ਗਏ ਹਨ। ਤਜਿੰਦਰ ਸਿੰਘ ਸੰਧੂ ਨੇ ਬੀਤੇ ਦਿਨੀਂ ਹੀ ਆਈ.ਏ.ਐਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁਹਾਲੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਅੱਧੀ ਦਰਜਨ ਤੋਂ ਵੱਧ ਲੀਡਰਾਂ ਦੇ ਹੀ ਪਰਿਵਾਰਕ ਮੈਂਬਰਾਂ ਅਤੇ ਪੁੱਤਰਾਂ ਨੂੰ ਇਸ ਵਾਰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਿਨ੍ਹਾਂ ਵਿੱਚ ਸਭ ਤੋਂ ਜ਼ਿਆਦਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਹੀ ਪਰਿਵਾਰ ਦੇ ਮੈਂਬਰ ਸ਼ਾਮਲ ਹਨ ਅਤੇ 4 ਤੋਂ ਜ਼ਿਆਦਾ ਸੰਸਦ ਮੈਂਬਰ ਇਹੋ ਜਿਹੇ ਹਨ, ਜਿਨ੍ਹਾਂ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਹਰਬਾਨ ਹੁੰਦੇ ਹੋਏ ਉਨ੍ਹਾਂ ਦੇ ਪੁੱਤਰਾਂ ਨੂੰ ਇਸ ਵਾਰ ਟਿਕਟ ਦਿੰਦੇ ਹੋਏ ਚੋਣ ਮੈਦਾਨ ਵਿੱਚ ਉਤਾਰੀਆਂ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਲਗਾਤਾਰ ਵੱਧ ਰਹੇ ਪਰਿਵਾਰਵਾਦ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਹੀ ਜ਼ਿਆਦਾਤਰ ਬੁਲਾਰੇ ਬੋਲਣ ਤੋਂ ਕੰਨੀ ਕਤਰਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੁਖਬੀਰ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਤਾਂ ਇਸ ਮਾਮਲੇ ਵਿੱਚ ਕੋਈ ਜਿਆਦਾ ਬਿਆਨਬਾਜ਼ੀ ਕਰਨ ਤੋਂ ਹੀ ਸਾਫ਼ ਇਨਕਾਰ ਕਰ ਦਿੱਤਾ ਜਦੋਂ ਕਿ ਪਰਿਵਾਰਵਾਦ ਨੂੰ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੋਈ ਗਲਤ ਕਰਾਰ ਨਹੀਂ ਦਿੱਤਾ।

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top