ਕੋਵਿਡ-19 ਦੇ ਨਿਯਮਾਂ ਦੀ ਕੀਤੀ ਜਾਵੇਗੀ ਪਾਲਣਾ
ਨਵੀਂ ਦਿੱਲੀ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਦਸ ਮਹੀਨਿਆਂ ਤੋਂ ਬੰਦ ਪਏ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਦਿੱਲੀ ਤੇ ਰਾਜਸਥਾਨ ਦੀਆਂ ਸਰਕਾਰਾਂ ਨੇ ਇਸ ਦੇ ਲਈ ਸਕੂਲਾਂ ਨੂੰ ਵਿਸ਼ੇਸ਼ ਗਾਇਡਲਾਈਨਾਂ ਜਾਰੀ ਕੀਤੀਆਂ ਹਨ।
ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਜ਼ਰੂਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜਤ ਦਿੱਤੀ ਹੈ। ਦਿੱਲੀ ਸਰਕਾਰੀ ਨੇ ਆਪਣੀ ਗਾਇਡਲਾਈਨ ’ਚ ਸਪੱੱਸ਼ਟ ਕਿਹਾ ਹੈ ਕਿ ਬੱਚੇ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ ਆਉਣਗੇ।
ਓਧਰ ਰਾਜਸਥਾਨ ਦੇ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ ਨੇ ਦੱਸਿਆ ਕਿ ਸੂਬਾ ਸਰਕਾਰ 18 ਜਨਵਰੀ ਤੋਂ 9ਵੀਂ ਜਮਾਤ ਤੋਂ 12 ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜਤ ਤਹਿਤ ਸਕੂਲਾਂ ’ਚ ਕੋਰੋਨਾ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.