ਰੂਸ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 11,359 ਨਵੇਂ ਮਾਮਲੇ

0
497
Corona India

ਰੂਸ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 11,359 ਨਵੇਂ ਮਾਮਲੇ

ਮਾਸਕੋ। ਰੂਸ ’ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 11,359 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿਚ ਕੋਰੋਨਾ ਦੇ ਕੁਲ ਕੇਸਾਂ ਦੀ ਗਿਣਤੀ 4,246,079 ਹੋ ਗਈ ਹੈ। ਇਕ ਦਿਨ ਪਹਿਲਾਂ, ਕੋਰੋਨਾ ਦੇ 11,534 ਨਵੇਂ ਕੇਸ ਸਾਹਮਣੇ ਆਏ ਸਨ। ਕੋਰੋਨਾ ਵਾਇਰਸ ਰਿਸਪਾਂਸ ਸੈਂਟਰ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 84 ਇਲਾਕਿਆਂ ਤੋਂ ਕੋਰੋਨਾ ਦੇ 11,359 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 1,285 ਲੋਕਾਂ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਸਨ। ਦੇਸ਼ ਵਿੱਚ ਕੋਰੋਨਾ ਦੇ ਕੁੱਲ 4,246,079 ਕੇਸ ਹੋਏ ਹਨ ਅਤੇ ਲਾਗ ਦੀ ਵਿਕਾਸ ਦਰ 0.27 ਫੀਸਦੀ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.