ਰਾਜਸਥਾਨ ’ਚ ਭਿਆਨਕ ਸੜਕ ਹਾਦਸੇ ’ਚ 8 ਮੌਤਾਂ

0
103
Rajasthan Road Accident

ਚਾਰ ਵਿਅਕਤੀ ਗੰਭੀਰ ਜ਼ਖਮੀ

ਜੈਪੁਰ। ਰਾਜਸਥਾਨ ਦੇ ਟੌਂਕ ਜ਼ਿਲ੍ਹੇ ’ਚ ਮੰਗਲਵਾਰ ਦੇਰ ਰਾਤ ਦਰਦਨਾਕ ਸੜਕ ਹਾਦਸੇ ’ਚ ਅੱਠ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਚਾਰ ਜਣੇ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਟੌਂਕ ਸਦਰ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਲਗਭਗ ਸਵਾ ਦੋ ਵਜੇ ਕੌਮੀ ਰਾਜਮਾਰਗ ਨੰਬਰ 12 ’ਤੇ ਵਾਪਰਿਆ।

Rajasthan Road Accident

ਮੁਸਾਫ਼ਰਾਂ ਨਾਲ ਭਰੀ ਇੱਕ ਜੀਪ ਨੂੰ ਟਰਾਲੇ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਬਾਅਦ ਜੀਪ ਇੱਕ ਪੁਲੀਆ ਤੇ ਟਰਾਲੇ ’ਚ ਫਸ ਗਈ। ਉਨ੍ਹਾਂ ਦੱਸਿਆ ਕਿ ਅੱਠ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਚਾਰ ਜਣੇ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜੀਪ ’ਚ ਸਵਾਰ ਸਾਰੇ ਵਿਅਕਤੀ ਮੱਧ ਪ੍ਰਦੇਸ਼ ਦੇ ਜੀਰਾਪੁਰ ਰਾਜਗੜ ਦੇ ਰਹਿਣ ਵਾਲੇ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.