ਸਿੰਘੂ ਬਾਰਡਰ ’ਤੇ ਇੱਕ ਵਿਅਕਤੀ ਨੇ ਟਰਾਲੀ ਨੂੰ ਲਾਈ ਅੱਗ

0
134
singh boirdar

ਕਿਸਾਨਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਸਿੰਘੂ ਬਾਰਡਰ ’ਤੇ ਇੱਕ ਵਿਅਕਤੀ ਵੱਲੋਂ ਰਾਤ ਇੱਕ ਟਰਾਲੀ ਨੂੰ ਲਾ ਦਿੱਤੀ ਗਈ।

singh boirdar

ਵਿਅਕਤੀ ਦਾ ਮਾਨਸਿਕ ਸੰਤੁਲਨ ਖਰਾਬ ਦੱਸਿਆ ਜਾ ਰਿਹਾ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ’ਤੇ ਡਟੇ ਕਿਸਾਨ ਜਦੋਂ ਰਾਤ ਨੂੰ ਸੌਂ ਗਏ ਸਨ ਤਾਂ ਦੇਰ ਰਾਤ ਇੱਕ ਵਿਅਕਤੀ ਨੇ ਅੱਗ ’ਚੋਂ ਬਾਲਣ ਕੱਢ ਕੇ ਇੱਕ ਟਰਾਲੀ ਨੂੰ ਅੱਗ ਲਾ ਦਿੱਤੀ।

A man set fire to a trolley at the Singhu border

ਕਿਸਾਨਾਂ ਦਾ ਕਹਿਣਾ ਹੈ ਜੇਕਰ ਰਾਤ ਜਾਗਦੇ ਨਾ ਹੁੰਦੇ ਤਾਂ ਬਹੁਤ ਵੱਡਾ ਹਾਦਸਾ ਵਾਪਰ ਸਕਦਾ ਸੀ। ਕਿਸਾਨਾਂ ਨੇ ਉਕਤ ਵਿਅਕਤੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦਾ ਮਾਨਸਿਕ ਸੰਤੁਲਨ ਖਰਾਬ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.