ਦਿੱਲੀ ਸੰਘਰਸ਼ ’ਚ ਗਏ ਪਿੰਡ ਭਾਦੜਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

0
3

ਦਿੱਲੀ ਸੰਘਰਸ਼ ’ਚ ਗਏ ਪਿੰਡ ਭਾਦੜਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਬੁਢਲਾਡਾ (ਸੰਜੀਵ ਤਾਇਲ) ਨਜ਼ਦੀਕੀ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ ਦੇ ਪਕੌੜਾ ਚੌਕ ਨਜ਼ਦੀਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਹੈ ਜਾਣਕਾਰੀ ਅਨੁਸਾਰ ਜਗਸੀਰ ਸਿੰਘ ਪੁੱਤਰ ਜਰਨੈਲ ਸਿੰਘ (31) ਕਾਫ਼ੀ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡਰ ’ਤੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਿਆ ਸੀ ਬੀਤੀ ਰਾਤ ਜਦ ਉਹ ਜਦੋਂ ਸੜਕ ਪਾਰ ਕਰ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ

ਮਿ੍ਰਤਕ ਆਪਣੇ ਪਿੱਛੇ ਇੱਕ ਲੜਕੀ ਤੇ ਲੜਕਾ ਛੱਡ ਗਿਆ ਹੈ ਮਿ੍ਰਤਕ ਨੌਜਵਾਨ ਭਾਕਿਯੂ ਏਕਤਾ (ਉਗਰਾਹਾਂ) ਗਰੁੱਪ ਦਾ ਸਰਗਰਮ ਮੈਂਬਰ ਸੀ ਜਿਸ ਦੀ ਅਚਾਨਕ ਮੌਤ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ ਮਿ੍ਰਤਕ ਦੇਹ ਅਜੇ ਬਹਾਦਰਗੜ੍ਹ ਵਿਖੇ ਹੀ ਰੱਖੀ ਹੋਈ ਹੈ ਪੋਸਟਮਾਰਟਮ ਹੋਣ ਉਪਰੰਤ ਕੱਲ੍ਹ ਤੱਕ ਪਿੰਡ ਪੁੱਜਣ ਦੀ ਸੰਭਾਵਨਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.