ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦਾ ਕੀਤਾ ਬਾਈਕਾਟ

0
112

ਕਾਂਗਰਸੀਆਂ ’ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

ਗੁਰੂਹਰਸਹਾਏ (ਵਿਜੈ ਹਾਂਡਾ)। ਨਗਰ ਕੌਂਸਲ ਗੁਰੂਹਰਸਹਾਏ ਦੀਆਂ ਹੋ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਲੋਂ 4 ਵਾਰਡਾਂ ਤੋਂ ਚੋਣਾਂ ਲੜੀਆਂ ਜਾ ਰਹੀਆਂ ਹਨ ਤੇ ਆਪ ਆਗੂਆਂ ਵਲੋਂ ਇਹਨਾਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਲਕੀਤ ਥਿੰਦ ਨੇ ਕਾਂਗਰਸੀਆਂ ’ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਉਂਦਿਆਂ ਇਹਨਾਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸੀਆਂ ਆਗੂਆਂ ਵਲੋਂ ਸਾਡੇ ਉਮੀਦਵਾਰਾਂ ਨਾਲ ਜਿੱਥੇ ਧੱਕਾ ਮੁੱਕੀ ਕੀਤੀ ਗਈ ਤੇ ਉਥੇ ਹੀ ਸਾਡੇ ਵੋਟਰਾਂ ਨੂੰ ਡਰਾਇਆ ਧਮਕਾਇਆ ਵੀ ਜਾ ਰਿਹਾ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਾਰਡ ਨੰ 3 ,ਵਾਰਡ ਨੰ 5 ,ਵਾਰਡ ਨੰ 6 ਤੇ ਵਾਰਡ ਨੰ 11 ਤੋਂ ਚੋਣਾਂ ਲੜ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.