ਆਪ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

0
2
AAP, Announced, Candidates

ਆਪ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ

ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਇਸ ਸਾਲ ਦੀ ਲੋਹੜੀ ਨੂੰ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਅਤੇ ਪਾਰਟੀ ਵਰਕਰਾਂ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ। ਇਸ ਮੌਕੇ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਕ ਬਿਆਨ ਵਿੱਚ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਲਗਭਗ ਸਾਰੇ ਪਿੰਡਾਂ, ਮੁਹੱਲਾ ਅਤੇ ਸ਼ਹਿਰਾਂ ਵਿੱਚ 16000 ਤੋਂ ਵੱਧ ਥਾਵਾਂ ’ਤੇ ਕਾਨੂੰਨਾਂ ਦੀਆਂ ਅੱਠ ਲੱਖ ਕਾਪੀਆਂ ਸਾੜ ਦਿੱਤੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.