ਆਮ ਆਦਮੀ ਪਾਰਟੀ ਵਲੋਂ ਐੱਸਡੀਐੱਮ ਗੁਰੂਹਰਸਹਾਏ ਦੇ ਦਫਤਰ ਅੱਗੇ ਧਰਨਾ ਸ਼ੁਰੂ

0
143

ਆਪ ਵਲੋਂ ਐੱਸਡੀਐੱਮ ਗੁਰੂਹਰਸਹਾਏ ਦੇ ਦਫਤਰ ਅੱਗੇ ਧਰਨਾ ਸ਼ੁਰੂ

ਗੁਰੂਹਰਸਹਾਏ (ਵਿਜੈ ਹਾਂਡਾ)। ਨਗਰ ਕੌਂਸਲ ਗੁਰੂਹਰਸਹਾਏ ਦੀਆਂ ਹੋ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵਲੋਂ 4 ਵਾਰਡਾਂ ਦੇ ਬਾਈਕਾਟ ਕਰਨ ਦੇ ਐਲਾਨ ਕਰਨ ਤੋਂ ਬਾਅਦ ਐੱਸਡੀਐੱਮ ਦਫਤਰ ਦੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਲਕੀਤ ਥਿੰਦ ਨੇ ਕਾਂਗਰਸੀਆਂ ਤੇ ਧੱਕੇਸ਼ਾਹੀ ਦੇ ਦੋਸ ਲਾਉਂਦਿਆਂ ਕਿਹਾ ਕਿ ਉਹ ਸਾਡੇ ਉਮੀਦਵਾਰਾਂ ਨੂੰ ਡਰਾ ਧਮਕਾ ਰਹੇ ਹਨ। ਉਹਨਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਹ ਚੋਣਾਂ ਦੁਬਾਰਾ ਤੇ ਨਿਰਪੱਖ ਕਰਵਾਈਆਂ ਜਾਣ ਤਾਂ ਜੋ ਲੋਕਤੰਤਰ ਬਹਾਲ ਹੋ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.