ਭਾਰਤ-ਪਾਕਿ ਸਰਹੱਦ ਤੋਂ ਲਗਭਗ 56 ਕਰੋੜ ਦੀ ਹੈਰੋਇਨ ਬਰਾਮਦ

0
2

ਭਾਰਤ-ਪਾਕਿ ਸਰਹੱਦ ਤੋਂ ਲਗਭਗ 56 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ, (ਸਤਪਾਲ ਥਿੰਦ)। ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੀ ਚੌਂਕੀ ਸ਼ਾਮੇ ਕੀ ਦੇ ਇਲਾਕੇ ‘ਚੋਂ ਬੀਐੱਸਐਫ ਜਵਾਨਾਂ ਨੇ 11 ਕਿੱਲੋ 230 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ 56 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਇਤਲਾਹ ਮਿਲੀ ਸੀ ਕਿ ਪਾਕਿਸਤਾਨ ਵਾਲੇ ਪਾਸਿਓਂ ਨਸ਼ੇ ਦੀ ਇੱਕ ਖੇਪ ਭਾਰਤ ਅੰਦਰ ਭੇਜੀ ਗਈ ਹੈ, ਜਿਸ ਅਧਾਰ ‘ਤੇ 136 ਬਟਾਲੀਅਨ ਦੇ ਜਵਾਨਾਂ ਵੱਲੋਂ ਚੌਕੀਂ ਸ਼ਾਮੇ ਕੇ ਦੇ ਇਲਾਕੇ ‘ਚ ਸਰਚ ਅਪ੍ਰੇਸ਼ਨ ਚਲਾਇਆ ਗਿਆ ਤਾਂ ਇਸ ਦੌਰਾਨ ਜਵਾਨਾਂ ਨੂੰ ਤਿੰਨ ਪਲਾਸਟਿਕ ਦੀਆਂ ਕੈਨੀਆਂ ਬਰਾਮਦ ਹੋਈਆਂ, ਜਿਹਨਾਂ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ ਹੈਰੋਇਨ ਪਾਈ ਗਈ, ਜਿਸ ਦਾ ਵਜ਼ਨ 11 ਕਿੱਲੋ 230 ਗ੍ਰਾਮ ਪਾਇਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ