ਮੋਗਾ ਹਿੰਸਾ ਸਬੰਧੀ ਅਸਤੀਫ਼ਾ ਦੇਣ ਕੈਪਟਨ : ਚੀਮਾ

0
99

ਮੋਗਾ ਹਿੰਸਾ ਸਬੰਧੀ ਅਸਤੀਫ਼ਾ ਦੇਣ ਕੈਪਟਨ : ਚੀਮਾ

ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ ਅਤੇ ਦੋ ਦਿਨ ਪਹਿਲਾਂ ਮੋਗਾ ਵਿੱਚ ਚੋਣ ਹਿੰਸਾ ’ਤੇ ਉਹਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਹਰਪਾਲ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਪੰਜਾਬ ਵਿੱਚ ਮਿਉਂਸਿਪਲ ਚੋਣਾਂ ਜਿੱਤਣ ਲਈ ਆਪਣੇ ਗੁੰਡਿਆਂ ਰਾਹੀਂ ਹਿੰਸਾ ਦਾ ਸਹਾਰਾ ਲਿਆ।

ਉਨ੍ਹਾਂ ਦੋਸ਼ ਲਾਇਆ ਕਿ ਦੋ ਦਿਨ ਪਹਿਲਾਂ ਮੋਗਾ ਵਿੱਚ ਕਾਂਗਰਸ ਦੇ ਗੁੰਡਿਆਂ ਵੱਲੋਂ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਤੋਂ ਰੋਕਿਆ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.