ਪੰਜਾਬ ’ਚ ਆੜ੍ਹਤੀਆਂ ਵੱਲੋਂ ਮੰਡੀਆਂ ਬੰਦ ਕਰਨ ਦਾ ਐਲਾਨ

0
1

ਪੰਜਾਬ ’ਚ ਆੜ੍ਹਤੀਆਂ ਵੱਲੋਂ ਚਾਰ ਦਿਨ ਲਈ ਮੰਡੀਆਂ ਬੰਦ ਕਰਨ ਦਾ ਐਲਾਨ

ਚੰਡੀਗੜ੍ਹ। ਕੇਂਦਰ ਸਰਕਾਰ ਖਿਲਾਫ਼ ਆੜ੍ਹਤੀਆਂ ਨੇ ਆਪਣਾ ਰੋਸ ਜ਼ਾਹਿਰ ਕਰਦੀਆਂ ਹੜਤਾਲ ਕੀਤੀ ਗਈ ਹੈ। ਪੰਜਾਬ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਚਾਰ ਦਿਨ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਨਕਮ ਦੇ ਟੈਕਸ ਦੇ ਛਾਪਿਆਂ ਤੋਂ ਬਾਅਦ ਆੜ੍ਹਤੀਆਂ ਨੇ ਰੋਸ ਵਜੋਂ ਚਾਰ ਦਿਨਾਂ ਲਈ ਮੰਡੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ।

ਆੜ੍ਹਤੀਏ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ। ਆੜ੍ਹਤੀਆਂ ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦੇ ਆ ਰਹੇ ਹਾਂ। ਆੜ੍ਹਤੀਆਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਬਿਨਾ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜੇਕਰ ਕੇਂਦਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਹੜਤਾਲ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜ੍ਹਤੀਆਂ ਦੀ ਕਿਸਾਨੀ ਸੰਘਰਸ਼ ’ਚ ਸਮੂਲੀਅਤ ਨੂੰ ਰੋਕਣ ਲਈ ਸਿਆਸੀ ਦਬਾਅ ਹੇਠ ਆੜ੍ਹਤੀਆਂ ’ਤੇ ਮਾਰੇ ਜਾ ਰਹੇ ਛਾਪਿਆਂ ਤੋਂ ਘਬਰਾ ਕੇ ਆੜ੍ਹਤੀ ਸੰਘਰਸ਼ ਵਾਪਸ ਨਹੀਂ ਲੈਣਗੇ। ਕੇਂਦਰ ਸਰਕਾਰ ਵਿਰੁੱਧ ਰੋਸ ਵਜੋਂ ਸੂਬੇ ਭਰ ਦੀਆਂ ਮੰਤੀਆਂ ਬੰਦ ਕਰਕੇ ਆੜ੍ਹਤੀ ਆਪਣਾ ਰੋਸ ਪ੍ਰਗਟ ਕਰਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.