ਭਾਜਪਾ ਨੂੰ ਛੱਡਣ ਦਾ ਸਿਲਸਿਲਾ ਜਾਰੀ, ਬਰਿੰਦਰ ਸੰਧੂ ਨੇ ਹੁਣ ਛੱਡੀ ਭਾਜਪਾ

0
33

ਪੰਜਾਬ ਯੂਥ ਭਾਜਪਾ ਦੇ ਜਰਨਲ ਸਕੱਤਰ ਹਨ ਬਰਿੰਦਰ ਸੰਧੂ

ਚੰਡੀਗੜ, (ਅਸ਼ਵਨੀ ਚਾਵਲਾ)। ਭਾਰਤੀ ਜਨਤਾ ਪਾਰਟੀ ਨੂੰ ਛੱਡਣ ਦਾ ਸਿਲਸਿਲਾ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਭਾਜਪਾ ਨੂੰ ਉਨਾਂ ਦੇ ਉੱਘੇ ਲੀਡਰ ਨਾ ਸਿਰਫ਼ ਛੱਡ ਰਹੇ ਹਨ, ਸਗੋਂ ਆਪਣੀ ਹੀ ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੀ ਅਲੋਚਨਾ ਵੀ ਕਰ ਰਹੇ ਹਨ । ਇਥੇ ਤੱਕ ਕਿ ਕੌਮੀ ਆਗੂਆਂ ਵੱਲੋਂ ਕੀਤੀ ਜਾਣ ਵਾਲੀ ਬਿਆਨਬਾਜ਼ੀ ਦੀ ਨਿੰਦਾ ਤੱਕ ਕੀਤੀ ਜਾ ਰਹੀ ਹੈ। ਜਿਸ ਤੋਂ ਇੰਜ ਲਗ ਰਿਹਾ ਹੈ ਕਿ ਜਿਹੜੀ ਪੰਜਾਬ ਭਾਜਪਾ ਨੂੰ ਕਿਸਾਨਾਂ ਨੂੰ ਸਮਝਾਉਣ ਦੀ ਜਿੰਮੇਵਾਰੀ ਦਿੱਤੀ ਗਈ ਸੀ, ਉਹ ਆਪਣੇ ਹੀ ਲੀਡਰਾਂ ਨੂੰ ਸਮਝਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

ਜਿਸ ਕਾਰਨ ਇੱਕ ਤੋਂ ਬਾਅਦ ਇੱਕ ਭਾਜਪਾ ਲੀਡਰ ਪਾਰਟੀ ਨੂੰ ਅਲਵਿਦਾ ਕਹਿਣ ਵਿੱਚ ਲੱਗਿਆ ਹੋਇਆ ਹੈ। ਯੂਥ ਭਾਜਪਾ ਪੰਜਾਬ ਦੇ ਜਰਨਲ ਸਕੱਤਰ ਬਰਿੰਦਰ ਸੰਧੂ ਵਲੋਂ ਹੁਣ ਆਪਣਾ ਅਸਤੀਫ਼ਾ ਦਿੰਦੇ ਹੋਏ ਭਾਜਪਾ ਨੂੰ ਹੀ ਨਿਸ਼ਾਨੇ ‘ਤੇ ਲੈ ਲਿਆ ਹੈ। ਬਰਿੰਦਰ ਸੰਧੂ ਵਲੋਂ ਆਪਣੇ ਅਸਤੀਫ਼ੇ ਵਿੱਚ ਭਾਜਪਾ ਨੂੰ ਕਿਸਾਨ ਵਿਰੋਧੀ ਤੱਕ ਕਰਾਰ ਦੇ ਦਿੱਤਾ ਗਿਆ ਹੈ।

ਸ੍ਰੀ ਸੰਧੂ ਵਲੋਂ ਦਿੱਤੇ ਗਏ ਆਪਣੇ ਅਸਤੀਫ਼ੇ ਵਿੱਚ ਲਿਖਿਆ ਗਿਆ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਤਿੰਨ ਕਾਨੂੰਨਾਂ ਦੇ ਵਿਰੋਧ ਵਿੱਚ ਸੱਚ ਦੀ ਲੜਾਈ ਲੜੀ ਜਾ ਰਹੀ ਹੈ। ਇਨਾਂ ਹਾਲਾਤਾਂ ਨੂੰ ਦੇਖਦੇ ਹੋਏ ਉਹ ਪੰਜਾਬ ਯੂਥ ਜਰਨਲ ਸਕੱਤਰ ਤੋਂ ਆਪਣਾ ਅਸਤੀਫ਼ਾ ਦੇ ਰਹੇ ਹਨ।

ਉਨਾਂ ਲਿਖਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਗਾਤਾਰ ਪੰਜਾਬ ਪ੍ਰਤੀ ਕਠੋਰ ਰਵੱਈਆ ਅਪਣਾਇਆ ਹੋਇਆ ਹੈ। ਉਹਨਾ ਕਿਹਾ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਤੋਂ ਬਾਅਦ ਪੰਜਾਬ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਲਈ ਮਾਲ ਗੱਡੀਆਂ ਦਾ ਬੰਦ ਕਰਨ ਦੇ ਨਾਲ ਹੀ ਹੁਣ ਪਰਾਲੀ ਨੂੰ ਅੱਗ ਲਾਉਣ ‘ਤੇ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਤੱਕ ਸ਼ਾਮਲ ਹੈ। ਉਹਨਾਂ ਖਿਖਿਆ ਬੀਤੇ ਦਿਨੀਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਕਿਸਾਨਾਂ ਪ੍ਰਤੀ ਵਰਤੀ ਸ਼ਬਦਾਵਲੀ ਬਹੁਤ ਹੀ ਨਿੰਦਣਯੋਗ ਹੈ। ਇਸ ਲਈ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਨਾਲ ਖੜੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.