ਅਮਰਿੰਦਰ ਦੀ ਖੱਟਰ ਸਰਕਾਰ ਨੂੰ ਅਪੀਲ ਕਿਸਾਨਾਂ ਨੂੰ ਦਿੱਲੀ ਜਾਣ ਦਿੱਤਾ ਜਾਵੇ

0
24
Amarinder' Khattar

ਅਮਰਿੰਦਰ ਦੀ ਖੱਟਰ ਸਰਕਾਰ ਨੂੰ ਅਪੀਲ ਕਿਸਾਨਾਂ ਨੂੰ ਦਿੱਲੀ ਜਾਣ ਦਿੱਤਾ ਜਾਵੇ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਦਿੱਲੀ ਜਾਣ ਦੀ ਅਪੀਲ ਕੀਤੀ। ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਦਿੱਲੀ ਕੂਚ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਹਰਿਆਣਾ ਬਾਰਡਰ ‘ਤੇ ਰੋਕੇ ਜਾਣ ਤੇ ਕਿਸਾਨਾਂ ‘ਤੇ ਵਾਟਰ ਕੈਨਨ ਦੀਆਂ ਵਾਛੜਾਂ, ਤੇ ਹੰਝੂ ਗੈਸ ਦੇ ਗੋਲੇ ਛੱਡ ਜਾਣ ‘ਤੇ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।

Amarinder' Khattar

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਉਂ ਰੋਕ ਰਹੀ ਹੈ? ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਜ਼ੁਲਮ ਕਰਨਾ ਪੂਰੀ ਤਰ੍ਹਾਂ ਨਾਲ ਗੈਰ ਜਮਹੂਰੀ ਤੇ ਗੈਰ ਸੰਵਿਧਾਨਿਕ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਮੌਕੇ ਕਿਸਾਨਾਂ ਦੇ ਸੰਵਿਧਾਨਿਕ ਅਧਿਕਾਰ ‘ਤੇ ਇਸ ਤਰ੍ਹਾਂ ਅੱਤਿਆਹਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਮੁੱਖ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਆਪਣੀ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੇਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.