ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ

0
31

ਕੇਂਦਰ ਵੱਲੋਂ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ

ਨਵੀਂ ਦਿੱਲੀ। ਕੇਂਦਰ ਵੱਲੋਂ ਇੱਕ ਵਾਰ ਫਿਰ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ। ਇਹ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਇੱਕ ਟਵੀਟ ਕਰਕੇ ਦਿੱਤੀ।

ਉਨ੍ਹ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਤਾ ਹੈ। ਕੇਂਦਰ ਵੱਲੋਂ ਹੁਣ ਕਿਸਾਨਾਂ ਨੂੰ ਇੱਕ ਤੋਂ ਬਾਅਦ ਇੱਕ ਸੱਦਾ ਭੇਜਿਆ ਜਾ ਰਿਹਾ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 26 ਤੇ 27 ਨਵੰਬਰ ਨੂੰ ਦਿੱਲੀ ‘ਚ ਕੂਚ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਰ ਹਾਲ ‘ਚ ਦਿੱਲੀ ਕੂਚ ਕਰਕੇ ਦਿੱਲੀ ਜਾਮ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਵੱਖ-ਵੱਖ ਸੂਬਿਆਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.