ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਅੱਜ

0
36
Meeting Farmers

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ

ਨਵੀਂ ਦਿੱਲੀ। ਦੇਸ਼ ‘ਚ ਕਿਸਾਨ ਅੰਦੋਲਨ ਤੋਂ ਚਿੰਤਤ ਸਰਕਾਰ ਨੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ।

Narendra, Agriculture Minister, Modi Cabinet

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੇਰ ਰਾਤ ਕਿਸਾਨ ਸੰਗਠਨਾਂ ਨੂੰ ਇੱਕ ਦਸੰਬਰ ਨੂੰ ਲਗਭਗ ਤਿੰਨ ਵਜੇ ਵਿਗਿਆਨ ਭਵਨ, ਨਵੀਂ ਦਿੱਲੀ ‘ਚ ਗੱਲਬਾਤ ਲਈ ਸੱਦਾ ਦਿੱਤਾ। ਕਿਸਾਨਾਂ ਦੇ ਨਾਲ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਗੱਲਬਾਤ ਕਰੇਗੀ। ਇਸ ਮੀਟਿੰਗ ‘ਚ ਉਨ੍ਹਾਂ ਸਾਰੇ ਸੰਗਠਨਾਂ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਨੇ ਪਿਛਲੀ ਬੈਠਕ ‘ਚ ਸੱਦਿਆ ਗਿਆ ਸੀ। ਠੰਢ ਤੇ ਕੋਵਿਡ-19 ਨੂੰ ਵੇਖਦਿਆਂ ਇਹ ਗੱਲਬਾਤ ਛੇਤੀ ਰੱਖੀ ਗਈ ਹੈ ਤਾਂ ਕਿ ਕਿਸਾਨ ਸੰਗਠਨਾਂ ਦੇ ਮੈਂਬਰਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਇਸ ਤੋਂ ਪਹਿਲਾਂ 3 ਦਸੰਬਰ ਨੂੰ ਇਹ ਬੈਠਕ ਤੈਅ ਕੀਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.