ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੱਸ ਦਾ ਦੇਹਾਂਤ

0
3
Amarinder Singh

ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦੇਹਾਂਤ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੱਸ ਤੇ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦੇਹਾਂਤ ਹੋ ਗਿਆ। ਉਹ 96 ਸਾਲਾਂ ਦੇ ਸਨ।

Amarinder Singh

ਮਾਤਾ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ ਦੀ ਖਬਰ ਮਿਲਦਿਆਂ ‘ਚ ਸਿਆਸੀ ਆਗੂ ਤੇ ਰਿਸ਼ਤੇਦਾਰ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਬਾਅਦ ਕੀਤਾ ਜਾਵੇਗਾ। ਸਰਦਾਰਨੀ ਸਤਿੰਦਰ ਕਾਹਲੋਂ ਦੇ ਦੇਹਾਂਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.