ਕਾਲੇ ਕਾਨੂੰਨਾਂ ਖਿਲਾਫ ‘ਚੌਂਕੀ ਮਾਨ ਟੋਲ ਪਲਾਜ਼ਾ ਕਿਸਾਨ ਸੰਘਰਸ਼ ਕਮੇਟੀ ‘ਤੇ ਹੋਰ ਜੱਥੇਬੰਦੀਆਂ ਵੱਲੋਂ ਡੀ.ਸੀ ਦਫ਼ਤਰ ਦੇ ਬਾਹਰ ਹੱਲਾ ਬੋਲ

0
28

ਕਿਸਾਨ ਜੱਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੂੰ ਸੌਂਪਿਆ ਗਿਆ ਮੰਗ ਪੱਤਰ

ਲੁਧਿਆਣਾ (ਵਨਰਿੰਦਰ ਸਿੰਘ ਮਣਕੂ/ਰਾਮ ਗੋਪਾਲ ਰਾਏਕੋਟੀ/ਰਘਬੀਰ ਸਿੰਘ) । ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵੱਡੀ ਗਿਣਤੀ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਦਿੱਲੀ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਵੀ ਜਾਰੀ ਹੈ। ਕਾਲੇ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਸੰਘਰਸ਼ ਕਰ ਕਿਸਾਨ ਜੱਥੇਬੰਦੀਆਂ ਵੱਲੋਂ 14 ਦਸੰਬਰ ਨੂੰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ‘ਚ ਮਿਨੀ ਸਕੱਤਰੇਤ ਡੀ.ਸੀ ਦਫ਼ਸਤਾਂ ਦਾ ਘਿਰਾਅ ਕਰਨ ਦਾ ਸੱਦਾ ਦਿੱਤਾ ਸੀ, ਜਿਸ ਦੇ ਚੱਲਦਿਆਂ ਅੱਜ ਲੁਧਿਆਣਾ ਵਿੱਖੇ ਵੀ ਵੱਡੀ ਗਿਣਤੀ ‘ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਡੀ.ਸੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਚੌਂਕੀ ਮਾਨ ਟੋਲ ਪਲਾਜ਼ਾ ਕਿਸਾਨ ਸੰਘਰਸ਼ ਕਮੇਟੀ’ ਦੇ ਮੈਂਬਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਜੱਥੇਬੰਦੀਆਂ ਵੱਲੋਂ ਲਗਾਏ ਗਏ ਹੁਕਮ ਅਨੁਸਾਰ ਕਿਸਾਨ ਮਾਰੂ ਬਿੱਲਾਂ ਦੇ ਖਿਲਾਫ਼ ਉਹਨਾਂ ਨੇ ਅੱਜ ਲੁਧਿਆਣਾ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੂੰ ਲਿਖਿਤ ਰੂਪ ਵਿੱਚ ਮੰਗ ਪੱਤਰ ਸੌਂਪਿਆ।

ਉਹਨਾਂ ਦੱਸਿਆ ਕਿ ਅੱਜ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਇਕੱਲਾ ਪੰਜਾਬ ਨਹੀਂ, ਹਿੰਦੁਸਤਾਨ ਨਹੀਂ ਬਲਕਿ ਪੂਰਾ ਵਿਸ਼ਵ ਇਹਨਾਂ ਕਾਲੇ ਕਾਨੂੰਨਾਂ ਦਾ ਡੱਟ ਕੇ ਵਿਰੋਧ ਕਰ ਰਿਹਾ ਹੈ, ਉਹਨਾਂ ਕਿਹਾ ਕਿ ਹੁਣ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਇਹ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਜਮੀਨ ਕਿਸਾਨ ਦੇ ਲਈ ਮਾਂ ਵਾਂਗ ਹੈ, ਉਹਨਾਂ ਕਿਹਾ ਕਿ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਜਿਹੜਾ ਮਰਜ਼ੀ ਰਵੱਈਆ ਅਪਣਾਉਣਾ ਪਏ, ਚਾਹੇ ਸਾਨੂੰ ਆਪਣੇ ਸਿਰ ਦੇਣੇ ਪੈਣ, ਚਾਹੇ ਸ਼ਹੀਦੀਆਂ ਦੇਣੀਆ ਪੈਣ ਅਸੀ ਇਸ ਲਈ ਪੂਰੇ ਤਿਆਰ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.