ਹਰਿਆਣਾ ’ਚ ਹੋ ਸਕਦੀ ਹੈ ਰਾਸ਼ਟਰਮੰਡਲ ਟੇਬਲ ਟੈਨਿਸ ਮੁਕਾਬਲੇ

0
122

ਹਰਿਆਣਾ ’ਚ ਹੋ ਸਕਦੀ ਹੈ ਰਾਸ਼ਟਰਮੰਡਲ ਟੇਬਲ ਟੈਨਿਸ ਮੁਕਾਬਲੇ

ਚੰਡੀਗੜ੍ਹ। ਰਾਸ਼ਟਰਮੰਡਲ ਟੇਬਲ ਟੈਨਿਸ ਮੁਕਾਬਲਾ ਹਰਿਆਣਾ ਵਿਚ ਹੋ ਸਕਦਾ ਹੈ। ਉਪ ਮੁੱਖ ਮੰਤਰੀ ਅਤੇ ਟੇਬਲ ਟੈਨਿਸ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਦੁਸ਼ਯੰਤ ਚੌਟਾਲਾ ਨੇ ਮੰਗਲਵਾਰ ਨੂੰ ਇਹ ਸੰਕੇਤ ਦਿੱਤੇ। ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਵਿੱਚ ਮੁਕਾਬਲਾ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਰਾਜ ਕੋਲ ਅਜਿਹੇ ਅੰਤਰਰਾਸ਼ਟਰੀ ਮੁਕਾਬਲਿਆਂ ਦੇ ਆਯੋਜਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਹੈ। ਮੁਕਾਬਲੇ ਵਿੱਚ 28 ਦੇਸ਼ ਹਿੱਸਾ ਲੈ ਰਹੇ ਹਨ। ਜੇ ਇਹ ਮੁਕਾਬਲਾ ਹਰਿਆਣਾ ਵਿੱਚ ਹੁੰਦਾ ਹੈ ਤਾਂ ਇਹ ਪੰਚਕੂਲਾ ਵਿੱਚ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.