ਚਮੋਲੀ ’ਚ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਨੂੰ ਮਿਲੇ 25 ਲੱਖ ਰੁਪਏ ਦਾ ਮੁਆਵਜ਼ਾ

0
48

ਚਮੋਲੀ ’ਚ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਏ ਪੀੜਤ ਪਰਿਵਾਰਾਂ ਨੂੰ ਮਿਲੇ 25 ਲੱਖ ਰੁਪਏ ਦਾ ਮੁਆਵਜ਼ਾ

ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਨੇ ਰਾਜ ਸਭਾ ਵਿਚ ਉਤਰਾਖੰਡ ਦੇ ਚਮੋਲੀ ਦੁਖਾਂਤ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 25-25 ਲੱਖ ਮੁਆਵਜ਼ੇ ਦੀ ਮੰਗ ਕੀਤੀ। ਸਿੰਘ ਨੇ ਵੀਰਵਾਰ ਨੂੰ ਜ਼ੀਰੋ ਘੰਟੇ ਦੌਰਾਨ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਚਮੋਲੀ ਕੁਦਰਤੀ ਆਫ਼ਤ ਵਿਚ ਮਰੇ 34 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦੋਂਕਿ 173 ਲੋਕ ਅਜੇ ਵੀ ਲਾਪਤਾ ਹਨ।

ਸੁਰੱਖਿਆ ਕਰਮਚਾਰੀ ਪਣਬਿਜਲੀ ਪ੍ਰਾਜੈਕਟ ਦੀ ਸੁਰੰਗ ਵਿਚ ਫਸੇ ਲੋਕਾਂ ਦੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਹੋਣੇ ਚਾਹੀਦੇ ਹਨ ਪਰ ਦਰਿਆਵਾਂ ਦਾ ਵਹਾਅ ਬੰਦ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਤਬਾਹੀ ਕਾਰਨ 13 ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰਨ ਦੀ ਲੋੜ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.