ਠੇਕਾ ਮੁਲਾਜ਼ਮਾਂ ਨੇ ਪਾਵਰਕੌਮ ਦੇ ਚਾਰੇ ਗੇਟਾਂ ਨੂੰ ਜਿੰਦਰੇ ਜੜੇ, ਮੁਲਾਜ਼ਮ ਤੇ ਅਧਿਕਾਰੀ ਬੰਦੀ ਬਣਾਏ

0
31

ਸ਼ਾਮ ਨੂੰ ਸਿਰਫ਼ ਔਰਤ ਸਟਾਫ ਨੂੰ ਬਾਹਰ ਕੱਢਿਆ, ਪਾਵਰਕੌਮ ਦੇ ਡਾਇਰੈਕਟਰ ਅਤੇ ਹੋਰ ਅਧਿਕਾਰੀ ਅੰਦਰ ਹੀ ਤਾੜੇ ਹੋਏ

ਪਟਿਆਲਾ , (ਖੁਸ਼ਵੀਰ ਸਿੰਘ ਤੂਰ) ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਅੱਜ ਇੱਥੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਉਸ ਤੋਂ ਬਾਅਦ ਸ਼ਾਮ ਨੂੰ ਪਾਵਰਕੌਮ ਦੇ ਚਾਰੇ ਗੇਟ ਬੰਦ ਕਰਕੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਅੰਦਰ ਤਾੜ ਦਿੱਤਾ ਖਾਸ ਗੱਲ ਇਹ ਰਹੀ ਕਿ ਇਹ ਗੇਟ ਸ਼ਾਮ ਸੱਤ ਵਜੇ ਤੱਕ ਬੰਦ ਰਹੇ ਅਤੇ ਕਿਸੇ ਵੀ ਅਧਿਕਾਰੀ ਨੂੰ ਬਾਹਰ ਨਾ ਨਿਕਲਣ ਦਿੱਤਾ ਗਿਆ

ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਮੀਟਿੰਗ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਸ਼ਾਮ ਨੂੰ ਇੱਥੇ ਹੀ ਬਿਸਤਰ ਲਗਾ ਕੇ ਆਪਣਾ ਪੱਕਾ ਧਰਨਾ ਠੋਕ ਦਿੱਤਾ ਗਿਆ ਪਾਵਰਕੌਮ ਠੇਕਾ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਦਾ ਕਹਿਣਾ ਹੈ ਕਿ ਮੈਨੇਜਮੈਂਟ ਵੱਲੋਂ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ ਅਤੇ  ਛਾਂਟੀ ਕੀਤੇ ਹੋਏ ਮੁਲਾਜ਼ਮਾਂ ਨੂੰ ਨੌਕਰੀ ‘ਤੇ ਬਹਾਲ ਨਹੀਂ ਕੀਤਾ ਜਾ ਰਿਹਾ ਆਗੂਆਂ  ਨੇ ਕਿਹਾ ਕਿ ਸ਼ਾਮ ਨੂੰ ਔਰਤ ਮੁਲਾਜ਼ਮਾਂ ਨੂੰ ਤਾਂ ਦਫਤਰ ਤੋਂ ਬਾਹਰ ਕੱਢ ਦਿੱਤਾ ਗਿਆ ਜਦਕਿ ਪਾਵਰਕੌਮ ਦੇ ਟਰੈਕਟਰ ਸਮੇਤ ਹੋਰ ਮੁਲਾਜ਼ਮ ਤੇ ਅਧਿਕਾਰੀ ਅੰਦਰ ਹੀ ਤਾੜੇ ਹੋਏ ਹਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ

ਪਾਵਰਕੌਮ ਦੇ ਗੇਟ ਨਹੀਂ ਖੋਲ੍ਹੇ ਜਾਣਗੇ  ਖਾਸ ਗੱਲ ਇਹ ਹੈ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਇੱਥੇ ਅੱਜ ਸਵੇਰੇ ਧਰਨਾ ਲਾਇਆ ਗਿਆ ਸੀ ਪਰ ਸਵੇਰ ਤੋਂ ਸ਼ਾਮ ਤੱਕ ਕਿਸੇ ਵੀ ਅਧਿਕਾਰੀ ਵੱਲੋਂ ਇਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਜਿਸ ਤੋਂ ਬਾਅਦ ਭੜਕਦਿਆਂ ਇਨ੍ਹਾਂ ਵੱਲੋਂ ਗੇਟਾਂ ਨੂੰ ਤਾਲੇ ਜੜ ਦਿੱਤੇ ਗਏ ਅਤੇ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਦੇਰ ਰਾਤ ਅੱਠ ਵਜੇ ਖ਼ਬਰ ਲਿਖੇ ਜਾਣ ਤੱਕ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਸੰਘਰਸ਼ ਜਾਰੀ ਸੀ ਅਤੇ ਧਰਨਾ ਠੋਕਿਆ ਹੋਇਆ ਸੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.