ਕੋਰੋਨਾ ਦੇ ਮੱਦੇਨਜ਼ਰ ਸੰਸਦ ਦਾ ਸਰਦ ਰੁੱਤ ਇਜਲਾਸ ਟਲਿਆ

0
62
Corona Winter Session

ਕੋਰੋਨਾ ਦੇ ਮੱਦੇਨਜ਼ਰ ਸੰਸਦ ਦਾ ਸਰਦ ਰੁੱਤ ਇਜਲਾਸ ਟਲਿਆ

ਨਵੀਂ ਦਿੱਲੀ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਸੰਸਦ ਦੇ ਸਰਦ ਰੁੱਤ ਦਾ ਇਜਲਾਸ ਨਹੀਂ ਹੋਵੇਗਾ । ਇਹ ਜਾਣਕਾਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਚਿੱਠੀ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੀਆਂ ਪਾਰਟੀਆਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ।

Corona Winter Session

ਦੂਜੇ ਪਾਸੇ ਕਾਂਗਰਸ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਲਈ ਇਜਲਾਸ ਸੱਦਣ ਦੀ ਮੰਗ ਕੀਤੀ ਸੀ ਪਰ ਸਰਕਾਰ ਕੋਰੋਨਾ ਦੇ ਮੱਦੇਨਜ਼ਰ ਕੋਈ ਰਿਸ਼ਕ ਨਹੀਂ ਲੈਣਾ ਚਾਹੁੰਦੀ। ਇਸ ਲਈ ਇਸ ਵਾਰ ਦਾ ਇਜਲਾਸ ਮੁਲਤਵੀ ਕੀਤਾ ਗਿਆ ਹੈ। ਹੁਣ ਜਨਵਰੀ 2021 ‘ਚ ਬਜਟ ਸੈਸ਼ਨ ਸੱਦਿਆ ਜਾਵੇਗਾ। ਜ਼ਿਕਰਯੋਗ ਹੈ ਕਿ ਦਸੰਬਰ ਦੇ ਮਹੀਨੇ ‘ਚ ਸੈਸ਼ਨ ਦਾ ਸਰਦ ਰੁੱਤ ਇਜਲਾਸ ਹੁੰਦਾ ਹੈ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਇਸ ਨੂੰ ਟਾਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.