ਹੋਰ ਸੂਬਿਆਂ ਦੇ ਮੁਕਾਬਲੇ ਕੇਰਲ ’ਚ ਵੱਧ ਰਹੇ ਹਨ ਕੋੋਰੋਨਾ ਦੇ ਮਾਮਲੇ

0
115
Corona India

ਦੇਸ਼ ’ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1.90 ਲੱਖ ਤੋਂ ਹੇਠਾਂ

ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ਦੇ ਮੁਕਾਬਲੇ ’ਚ ਇਸ ਮਹਾਂਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ ਜਿਸ ਨਾਲ ਸਰਗਰਮ ਮਾਮਲਿਆਂ ’ਚ ਕਮੀ ਦਾ ਸਿਲਸਿਲਾ ਜਾਰੀ ਹੈ ਤੇ ਇਨ੍ਹਾਂ ਦੀ ਗਿਣਤੀ ਘੱਟ ਕੇ 1,88,688 ਰਹਿ ਗਈ।

Corona

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਦੀ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ’ਚ ਕੋਰੋਨਾ ਦੇ 14,545 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ 6 ਲੱਖ 25 ਹਜ਼ਾਰ ਤੋਂ ਵੱਧ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 18,002 ਮਰੀਜ਼ ਠੀਕ ਹੋਏ, ਜਿਸ ਦੇ ਨਾਲ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਇੱਕ ਕਰੋੜ ਦੋ ਲੱਖ 83 ਹਜ਼ਾਰ 708 ਹੋ ਗਈ ਤੇ ਸਰਗਰਮ ਮਾਮਲੇ 3,620 ਘੱਟ ਹੋ ਕੇ 1,88, 688 ਰਹਿ ਗਏ ਹਨ। ਇਸ ਦੌਰਾਨ 163 ਮਰੀਜ਼ ਦੀ ਮੌਤ ਹੋ ਗਈ ਤੇ ਜਿਨ੍ਹਾਂ ਨੂੰ ਮਿਲਾ ਕੇ ਮ੍ਰਿਤਕਾਂ ਦਾ ਅੰਕੜਾ ਇੱਕ ਲੱਖ 53 ਹਜ਼ਾਰ 032 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ ਵਧ ਕੇ 96.78 ਫੀਸਦੀ ਹੋ ਗਈ ਹੈ ਤੇ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.78 ਰਹਿ ਗਈ ਹੈ ਜਦੋਂਕਿ ਮ੍ਰਿਤਕ ਦਰ ਹਾਲੇ ਵੀ 1.44 ਫੀਸਦੀ ’ਤੇ ਸਥਿਰ ਹੈ।

ਕੇਰਲ ਹਾਲੇ ਵੀ ਪਹਿਲੇ ਸਥਾਨ ’ਤੇ ਬਰਕਰਾਰ

ਕੇਰਲ : 84 ਸਰਗਰਮ ਮਾਮਲੇ ਵਧਣ ਨਾਲ ਇਨ੍ਹਾਂ ਦੀ ਗਿਣਤੀ 69,998 ਹੋ ਗਈ ਹੈ। ਸਭ ਤੋਂ ਵੱਧ 6229 ਮਰੀਜ਼ ਠੀਕ ਹੋਏ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 7.97 ਲੱਖ ਤੱਕ ਪਹੁੰਚ ਗਿਆ ਹੈ ਜਦੋਂਕਿ 21 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 3545 ਹੋ ਗਿਆ ਹੈ। ਸਰਗਰਮ ਮਾਮਲਿਆਂ ’ਚ ਕੇਰਲ ਹਾਲੇ ਵੀ ਪਹਿਲੇ ਸਥਾਨ ’ਤੇ ਬਰਕਰਾਰ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.