ਕਿਸਾਨ ਆਗੂ ਗੁਰਮੇਲ ਸਿੰਘ ਦਾ ਦਿਹਾਂਤ

0
4

ਕਿਸਾਨ ਆਗੂ ਗੁਰਮੇਲ ਸਿੰਘ ਦਾ ਦਿਹਾਂਤ

ਦੋਦਾ, (ਰਵੀਪਾਲ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਮੱਲਣ ਦੇ ਪ੍ਰਧਾਨ ਗੁਰਮੇਲ ਸਿੰਘ ਦਾ ਦਿਹਾਂਤ ਹੋ ਗਿਆ, ਜਿਸ ਦਾ ਅੱਜ ਪਿੰਡ ਮੱਲਣ ਦੇ ਸ਼ਮਸਾਨਘਾਟ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਪ੍ਰਧਾਨ ਜੋਗਿੰਦਰ ਸਿੰਘ, ਮਲਾਂਗਰ ਸਿੰਘ, ਗੁਰਮੀਤ ਸਿੰਘ ਮੱਲਣ ਆਦਿ ਨੇ ਸਵ. ਗੁਰਮੇਲ ਸਿੰਘ ਤੇ ਕਿਸਾਨ ਯੂਨੀਅਨ ਦਾ ਝੰਡਾ ਪਾ ਕੇ ਅੰਤਿਮ ਸੰਸਕਾਰਾਂ ਲਈ ਰਵਾਨਾ ਕੀਤਾ।

ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਸਵ. ਗੁਰਮੇਲ ਸਿੰਘ ਲੰਮੇ ਸਮੇਂ ਤੋਂ ਕਿਸਾਨਾਂ-ਮਜ਼ਦੂਰਾਂ, ਮੁਲਾਜ਼ਮਾਂ ਦੇ ਸਾਂਝੇ ਸੰਘਰਸ਼ ’ਚ ਵੱਡਾ ਯੋਗਦਾਨ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.