ਸੜਕ ਹਾਦਸੇ ‘ਚ ਦੋ ਪੁਲਿਸ ਮੁਲਾਜਮਾਂ ਦੀ ਮੌਤ

0
752
Death, Of, Two, Policemen, Road, Accident

ਦੋ ਹੋਰ ਹੋਏ ਜ਼ਖਮੀ

ਹੰਢਿਆਇਆ, ਸੁਮਿਤ ਗੁਪਤਾ। ਹੰਢਿਆਇਆ ਨੇੜੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਜ਼ਿਆਦਾ ਧੁੰਦ ਹੋਣ ਕਾਰਨ ਸਵੇਰੇ 4-5 ਵਜੇ ਦੇ ਕਰੀਬ ਪੁਲਿਸ ਮੁਲਾਜਮਾਂ ਦੀ ਗੱਡੀ ਟਰੱਕ ਨਾਲ ਟਕਰਾ ਗਈ ਜਿਸ ‘ਚ ਰਿਜਟ ਕਾਰ ‘ਚ ਸਵਾਰ ਦੋ ਪੁਲਿਸ ਮੁਲਾਜਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਪੁਲਿਸ ਮੁਲਾਜਮਾਂ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿਹਨਾਂ ਦੀ ਹਾਲਤ ਅਜੇ ਗੰਭੀਰ ਹੈ। ਮ੍ਰਿਤਕ ਪੁਲਿਸ ਮੁਲਾਜਮ ਦੀ ਪਛਾਣ ਜਗਮੀਤ ਸਿੰਘ ਅਤੇ ਮਲਕੀਤ ਸਿੰਘ ਵਜੋਂ ਅਤੇ ਗੰਭੀਰ ਜ਼ਖਮੀਆਂ ਦੀ ਪਛਾਣ ਰਛਪਾਲ ਸਿੰਘ ਅਤੇ ਸਾਧੂ ਸਿੰਘ ਵਜੋਂ ਹੋਈ ਹੈ।

ਮੁੱਖ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਜਾ ਰਹੇ ਸਨ ਪਟਿਆਲਾ

ਦੱਸਿਆ ਜਾ ਰਿਹਾ ਹੈ ਕਿ ਉਕਤ ਪੁਲਿਸ ਮੁਲਾਜਮ ਬਠਿੰਡਾ ਤੋਂ ਪਟਿਆਲਾ ਜਾਰਹੇ ਸਨ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਪ੍ਰੋਗਰਾਮ ਸੀ ਪਰ ਰਸਤੇ ‘ਚ ਇਹ ਹਾਦਸਾ ਵਾਪਰ ਗਿਆ। ਪਤਾ ਲੱਗਾ ਹੈ ਕਿ ਗੰਭੀਰ ਜ਼ਖਮੀ ਹੋਏ ਦੋ ਪੁਲਿਸ ਮੁਲਾਜਮਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਸਿਵਲ ਹਸਪਤਾਲ ‘ਚੋਂ ਇਲਾਜ ਲਈ ਬਠਿੰਡਾ ਦੇ ਆਦੇਸ਼ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਸਮ ‘ਚ ਸੰਘਣੀ ਧੁੰਦ ਕਾਰਨ ਵਾਪਰਨ ਵਾਲਾ ਇਹ ਪਹਿਲਾ ਹਾਦਸਾ ਹੈ ਜਿਸ ਨੇ ਦੋ ਜਾਨਾਂ ਨੂੰ ਨਿਗਲ ਲਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।