ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਜੋੜੇ ਨੇ ਕੀਤੀ ਖੁਦਕੁਸ਼ੀ

0
22

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਜੋੜੇ ਨੇ ਕੀਤੀ ਖੁਦਕੁਸ਼ੀ

ਲੌਂਗੋਵਾਲ, (ਹਰਪਾਲ) ਨੇੜਲੇ ਪਿੰਡ ਲੋਹਾਖੇੜਾ ਦੇ ਇੱਕ ਕਿਸਾਨ ਪਰਿਵਾਰ ਦੇ ਮੁੱਖੀ ਅਤੇ ਉਸਦੀ ਪਤਨੀ ਵੱਲੋਂ ਜ਼ਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਸਮਾਚਾਰ ਹੈ  ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਲੋਹਾਖੇੜਾ ਦੇ ਸਰਪੰਚ ਜਗਸੀਰ ਸਿੰਘ ਜੱਗੀ ਅਤੇ ਥਾਣਾ ਲੌਂਗੋਵਾਲ ਵਿਖੇਂ ਆਏ ਨਵੇਂ ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਗਮੇਲ ਸਿੰਘ (49) ਪੁੱਤਰ ਬਹਾਦਰ ਸਿੰਘ ਦੇ ਪਰਿਵਾਰ ਦੇ ਸਿਰ 17-18 ਲੱਖ ਰੁਪਏ ਦਾ ਆੜਤੀਆਂ ਅਤੇ ਬੈਂਕਾਂ ਦਾ ਕਰਜ਼ਾ ਸੀ ਇਸ ਕਰਜ਼ੇ ਨੂੰ ਲੈ ਕੇ ਕਿਸਾਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲਿਆ ਆ ਰਿਹਾ ਸੀ ਇਸ ਦੌਰਾਨ ਉਸ ਨੇ ਅਪਣੀ ਤਿੰਨ ਏਕੜ ਜ਼ਮੀਨ ਵਿੱਚੋਂ ਇੱਕ ਏਕੜ ਜ਼ਮੀਨ ਵੀ ਵੇਚ ਦਿੱਤੀ ਸੀ

ਪ੍ਰੰਤੂ ਕਰਜ਼ੇ ਪੰਡ ਨੂੰ ਭਾਰੀ ਮੰਨਕੇ ਮਾਨਸਿਕ ਤਣਾਅ ਵਧ ਜਾਣ ਕਾਰਨ ਕਿਸਾਨ ਜਗਮੇਲ ਸਿੰਘ ਨੇ ਜ਼ਹਿਰੀਲੀਆਂ ਗੋਲੀਆਂ ਖਾ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਕਿਸਾਨ ਜਗਮੇਲ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਦੀ ਜਾਣਕਾਰੀ ਜਦੋਂ ਉਸ ਦੀ ਪਤਨੀ  ਮਲਕੀਤ ਕੌਰ (43) ਨੂੰ ਮਿਲੀ ਤਾਂ ਪਤੀ ਦੀ ਮੌਤ ਦਾ ਸਦਮਾ ਸਹਿਣ ਨਾ ਕਰਦੀ ਹੋਈ, ਪਤੀ ਵੱਲੋਂ ਲਿਆਂਦੀਆਂ ਬਾਕੀ ਰਹਿੰਦੀਆਂ ਜ਼ਹਿਰੀਲੀਆਂ ਗੋਲੀਆ ਖਾ ਕੇ ਮਲਕੀਤ ਕੌਰ ਨੇ ਵੀ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਮ੍ਰਿਤਕ ਕਿਸਾਨ ਜੋੜਾ ਆਪਣੇ ਪਿੱਛੇ ਇੱਕ ਵਿਆਹੁਤਾ ਬੇਟੀ ਅਤੇ ਇੱਕ ਬੇਟਾ ਛੱਡ ਗਏ ਹਨ

ਥਾਣਾ ਮੁੱਖੀ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜਰਨੈਲ ਸਿੰਘ ਅਤੇ ਉਸ ਦੀ ਪਤਨੀ ਮਲਕੀਤ ਕੌਰ ਦੀ ਹੋਈ ਮੌਤ ਦੇ ਸਬੰਧ ਵਿੱਚ ਥਾਣਾ ਲੌਂਗੋਵਾਲ ਵਿਖੇ  ਧਾਰਾ 174 ਅਧੀਨ ਮਾਮਲਾ ਦਰਜ਼ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇਹਾਂ ਦਾ ਪੋਸਟਮਾਟਰਮ ਕਰਵਾਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ ਪਿੰਡ ਲੋਹਾਖੇੜਾ ਵਿਖੇ ਵਾਪਰੀ ਇਸ ਘਟਨਾ ਕਰਕੇ ਸਰਪੰਚ ਜਗਸੀਰ ਸਿੰਘ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਮਾਲੀ ਮੱਦਦ ਵੀ ਕੀਤੀ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.