ਦਿੱਲੀ ਕਿਸਾਨੀ ਅੰਦੋਲਨ ’ਚ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

0
30
Delhi Andolan Accident

 ਦਿੱਲੀ ਕਿਸਾਨੀ ਅੰਦੋਲਨ ’ਚ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਮਾਨਸਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ’ਚ ਲਗਾਤਾਰ ਕਿਸਾਨਾਂ ਦਾ ਧਰਨਾ ਜਾਰੀ ਹੈ। ਕਿਸਾਨਾਂ ਦੇ ਇਸ ਸੰਘਰਸ਼ ਦੌਰਾਨ ਕਿਸਾਨ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਆਏ ਦਿਨ ਕੋਈ ਨਾ ਕੋਈ ਮੌਤ ਹੋ ਰਹੀ ਹੈ।

Delhi Andolan Accident

ਅੱਜ ਇੱਕ ਹੋਰ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ। ਦਿੱਲੀ ਧਰਨੇ ’ਚ ਸ਼ਾਮਲ ਹੋਣ ਲਈ ਜਾ ਰਹੇ ਮਾਨਸਾ ਜ਼ਿਲ੍ਹਾ ਦੇ ਪਿੰਡ ਫੱਤਾ ਮਾਲੋਕ ਦੇ ਨੌਜਵਾਨ ਜਤਿੰਦਰ ਸਿੰਘ ਦੀ ਟਰੱਕ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਤਿੰਦਰ ਟਰੈਕਟਰ ਖਰਾਬ ਹੋਣ ਕਾਰਨ ਰਸਤੇ ’ਚ ਰੋਕ ਕੇ ਵੇਖਣ ਲੱਗਾ ਤਾਂ ਰੋਡ ’ਤੇ ਆ ਰਹੇ ਟਰੱਕ ਨੇ ਸਿੱਧੀ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.