ਦਿੱਲੀ-ਯੂਪੀ ਬਾਰਡਰ ‘ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

0
32
Delhi-UP Border

ਚਿਲਲਾ ਬਾਰਡਰ ‘ਤੇ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਕਿਸਾਨਾਂ ਵੱਲੋਂ ਦਿੱਲੀ-ਯੂਪੀ ਬਾਰਡਰ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। ਜਿਵੇਂ ਜਿਵੇਂ ਦਿਨ ਗੁਜ਼ਰਦੇ ਜਾ ਰਹੇ ਹਨ ਕਿਸਾਨਾਂ ਦਾ ਅੰਦੋਲਨ ਹੋਰ ਜ਼ੋਰ ਫੜਦਾ ਜਾ ਰਿਹਾ ਹੈ।

Delhi-UP Border

ਸਿੰਘੂ ਬਾਰਡਰ, ਟਿਕਰੀ ਬਾਰਡਰ ਤੇ ਗਾਜੀਪੁਰ ਬਾਰਡਰ ਤੋਂ ਬਾਅਦ ਹੁਣ ਨੋਇਡਾ-ਦਿੱਲੀ ਦੇ ਚਿਲਲਾ ਬਾਰਡਰ ‘ਤੇ ਵੀ ਕਿਸਾਨ ਡਟ ਗਏ ਹਨ। ਚਿਲਲਾ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਡਟੇ ਹੋਏ ਹਨ ਤੇ ਸਰਕਾਰ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।  ਕਿਸਾਨਾਂ ਵੱਲੋਂ ਬਾਰੀਕੇਡ ਤੋੜ ਦਿੱਤੇ ਗਏ ਹਨ। ਕਿਸਾਨ ‘ਚ ਕਾਫ਼ੀ ਜੋਸ ਪਾਇਆ ਜਾ ਰਿਹਾ ਹੈ। ਠੰਢ ਦੇ ਬਾਵਜ਼ੂਦ ਕਿਸਾਨ ਪੂਰੀ ਤਰ੍ਹਾਂ ਡਟੇ ਹੋਏ ਹਨ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਦਿੱਲੀ ਦੋ ਬਾਰਡਰ ਪੂਰੀ ਤਰ੍ਹਾਂ ਸੀਲ ਕੀਤੇ ਗਏ ਹਨ। ਦੋਵੇਂ ਬਾਰਡਰ ਸੀਲ ਹੋਣ ਕਾਰਨ ਦਿੱਲੀ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.