ਡੇਰਾ ਸੱਚਾ ਸੌਦਾ ਦੀ ਟੀਮ ਦਾ ਕੰਮ ਸ਼ਲਾਘਾਯੋਗ : ਵਿਨਰਜੀਤ ਸਿੰਘ ਗੋਲਡੀ

0
986
Dera Sacha Sauda, Team work, Commendable, Vinarjit Singh Goldy

ਡੇਰਾ ਸੱਚਾ ਸੌਦਾ ਦੀ ਟੀਮ ਦਾ ਕੰਮ ਸ਼ਲਾਘਾਯੋਗ : ਵਿਨਰਜੀਤ ਸਿੰਘ ਗੋਲਡੀ

ਸੁਨਾਮ ਊਧਮ ਸਿੰਘ ਵਾਲਾ (ਰਵਿੰਦਰ ਰਿਆਜ)। ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰ ‘ਚ ਛੋਟੇ ਬੱਚੇ ਫਤਿਹਵੀਰ ਸਿੰਘ ਨੂੰ ਬੋਰਵੈੱਲ ‘ਚ ਡਿੱਗੇ ਤੀਜਾ ਦਿਨ ਹੋ ਗਿਆ ਹੈ ਅਤੇ ਉਸ ਨੂੰ ਬਚਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਮੌਕੇ ਗੱਲਬਾਤ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਅਕਾਲੀ ਆਗੂ ਨੇ ਕਿਹਾ ਕਿ ਇਲਾਕੇ ਅਤੇ ਦੂਰ ਦੁਰਾਡੇ ਤੋਂ ਆ ਕੇ ਸਮਾਜਿਕ ਸੰਸਥਾਵਾਂ ਨੇ ਬਚਾਅ ਕਾਰਜਾਂ ‘ਚ ਵਧੀਆ ਸਹਿਯੋਗ ਦਿੱਤਾ। ਉਨ੍ਹਾਂ ਉਚੇਚੇ ਤੌਰ ‘ਤੇ ਬੋਲਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦਾ ਬਹੁਤ ਹੀ ਧੰਨਵਾਦੀ ਹਾਂ ਜੋ ਬਿਨਾ ਕਿਸੇ ਸੁਆਰਥ ਦੇ ਬੱਚੇ ਨੂੰ ਬਚਾਉਣ ਲਈ ਜੀਅ-ਜਾਨ ਨਾਲ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬੱਚੇ ਨੂੰ ਬਚਾਉਣ ਲਈ ਮਿਹਨਤ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਬੱਚਾ ਜਲਦੀ ਹੀ ਬਾਹਰ ਆ ਜਾਵੇਗਾ। ਉਨ੍ਹਾਂ ਸਭ ਨੂੰ ਬੱਚੇ ਦੀ ਸਲਾਮਤੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Dera Sacha Sauda