ਜ਼ਿਲਾ ਸ੍ਰੀ ਮੁਕਤਸਰ ਸਾਹਿਬ ’ਚ ਅੱਜ ਛੁੱਟੀ ਰਹੇਗੀ

0
2
school

ਜ਼ਿਲਾ ਸ੍ਰੀ ਮੁਕਤਸਰ ਸਾਹਿਬ ’ਚ ਅੱਜ ਛੁੱਟੀ ਰਹੇਗੀ

ਚੰਡੀਗੜ, (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਮੇਲਾ ਮਾਘੀ ਦੇ ਸਬੰਧ ਵਿੱਚ 14 ਜਨਵਰੀ, 2021 ਨੂੰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿÎੱਦਿਅਕ ਅਦਾਰਿਆਂ ਵਿੱਚ 14 ਜਨਵਰੀ, 2021 ਦਿਨ ਵੀਰਵਾਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

Punjab Government, Anniversary, Holiday, August

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.