ਪੰਜਾਬ ‘ਚ ਖਜ਼ਾਨੇ ‘ਚੋਂ ਨਿਕਲਿਆ ਪੈਨਸ਼ਨਰਾਂ ਵਾਸਤੇ ਦਿਵਾਲੀ ਦਾ ਤੋਹਫਾ

0
111
Diwali, Presents, Pensioners, Treasury, Punjab

ਚੰਡੀਗੜ੍ਹ। ਦੀਵਾਲੀ ਮੌਕੇ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਦੀਵਾਲੀ ਬੋਨਸ ਦੇਣ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਰਮਚਾਰੀ/ਪੈਨਸ਼ਨਰਾਂ ਨੂੰ 1 ਨਵੰਬਰ 2019 ਤੋਂ ਮਹਿੰਗਾਈ ਭੱਤੇ (ਡੀ.ਏ.) ਵਿਚ 3% ਵਾਧਾ ਦਿੱਤਾ ਜਾਏਗਾ। Diwali

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਸਖਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਇਸ ਵਾਧੇ ਦਾ ਆਦੇਸ਼ ਦਿੱਤਾ ਹੈ। ਵਿੱਤ ਮੰਤਰੀ ਮੁਤਾਬਕ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ ਸਾਲਾਨਾ 480 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਦੱਸਿਆ ਕਿ ਇਹ ਫੈਸਲਾ 1 ਨਵੰਬਰ, 2019 ਤੋਂ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਦੀਆਂ ਵਿੱਤੀ ਰੁਕਾਵਟਾਂ ਦੇ ਬਾਵਜੂਦ ਲਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।