ਦਰੋਣਾਚਾਰੀਆ ਅਵਾਰਡੀ ਮੁੱਕੇਬਾਜ਼ੀ ਕੋਚ ਗੁਰਬਖਸ਼ ਸੰਧੂ ਵੱਲੋਂ ਪੁਰਸਕਾਰ ਵਾਪਸ ਕਰਨ ਦਾ ਐਲਾਨ

0
55

ਹਾਲ ‘ਚ ਸੇਵਾ ਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਵੱਲੋਂ ਵੀ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਾਬਕਾ ਰਾਸ਼ਟਰੀ ਮੁੱਕੇਬਾਜ਼ੀ ਕੋਚ ਗੁਰਬਖਸ਼ ਸਿੰਘ ਸੰਧੂ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣਾ ਦਰੋਣਾਚਾਰੀਆ ਪੁਰਸਕਾਰ ਸਰਕਾਰ ਨੂੰ ਵਾਪਸ ਕਰਨ ਦਾ ਐਲਾਨ ਕੀਤਾ ਹੈ।  ਸ੍ਰੀ ਸੰਧੂ ਨੇ ਕਿਹਾ ਕਿ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਤੋਂ ਨਿਰਾਸ਼ ਹੋ ਕੇ ਉਹ ਇਹ ਪੁਰਸਕਾਰ ਮੋੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਵੀ ਬਹੁਤ ਸਾਰੇ ਖਿਡਾਰੀਆਂ ਦੀ ਤਰ੍ਹਾਂ ਕਿਸਾਨ ਦਾ ਬੇਟਾ ਹਾਂਅਤੇ  ਮੈਂ ਆਪਣੇ ਬਜ਼ੁਰਗਾਂ ਨੂੰ ਸੜਕਾਂ ਤੇ ਵਿਰੋਧ ਪ੍ਰਦਰਸ਼ਨ ਕਰਦਿਆਂ ਦੇਖ ਕੇ ਦੁਖੀ ਹਾਂ।

ਸ੍ਰੀ ਸੰਧੂ ਨੇ ਕਿਹਾ ਕਿ ਕਾਨੂੰੰਨ ਬਣਾਉਣ ਵਾਲੇ ਇਨ੍ਹਾਂ ਨੂੰ ਕਿਸਾਨਾਂ ਦੇ ਹਿੱਤ ਦਾ ਦੱਸ ਰਹੇ ਹਨ ਕਿ ਜਦਕਿ ਜਿਨ੍ਹਾਂ ਲਈ ਕਾਨੂੰਨ ਬਣਾਏ ਗਏ ਹਨ, ਉਹ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਕਹਿ ਰਹੇ ਹਨ। ਇਸ ਲਈ ਸਰਕਾਰ ਕਿਸਾਨਾਂ ਦਾ ਧੱਕੇ ਨਾਲ ਭਲਾ ਨਾ ਕਰੇ। ਉਨ੍ਹਾਂ ਕਿਹਾ ਕਿ ਮੈਂ ਜੋਂ ਅਵਾਰਡ ਵਾਪਸ ਕਰ ਰਿਹਾ ਹੈ, ਉਹ ਸਰਕਾਰ ਨੂੰ ਇਹ ਜਿਤਾਉਣ ਦੀ ਕੋਸ਼ਿਸ ਹੈ ਕਿ ਉਹ ਕਿਸਾਨਾਂ ਲਈ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ ਜਾ ਕੋਈ ਹੱਲ ਕੱਢੇ।  ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ, ਕਿਉਂਕਿ ਪੰਜਾਬ ਤੋਂ ਇਲਾਵਾ ਹੋਰਨਾ ਰਾਜਾਂ ਦੇ ਕਿਸਾਨ ਇਸ ਕੜਕਦੀ ਠੰਡ ਵਿੱਚ ਖੁੱਲੇ ਆਸਮਾਨ ਹੇਠ ਡਟੇ ਹੋਏ ਹਨ।

ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਹੱਕ ਵਿਚ ਪੰਜਾਬ ਹੋਮਗਾਰਡ ਵਿਚੋਂ ਹਾਲ ਹੀ ਵਿਚ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਨੇ ਆਪਣਾ ਰਾਸ਼ਟਰਪਤੀ ਮੈਡਲ ਵਾਪਸ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਇਹ ਅਵਾਰਡ ਅਜੇ 4 ਮਹੀਨੇ ਪਹਿਲਾਂ ਹੀ ਮਿਲਿਆ ਸੀ। ਉਨ੍ਹਾਂ ਦਾ ਤਰਕ ਹੈ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਹ ਮੈਡਲ ਵਾਪਸ ਕਰ ਰਹੇ ਹਨ ਕਿਉਂਕਿ ਇਸ ਸਮੇਂ ਕਿਸਾਨਾਂ ਨਾਲ ਖੜ੍ਹਨ ਦਾ ਸਾਰਿਆ ਦਾ ਇਖਲਾਕੀ ਫਰਜ਼ ਵੀ ਹੈ ਅਤੇ ਉਹ ਕਿਸਾਨ ਦੇ ਪੁੱਤ ਵੀ ਹਨ।

ਉਨ੍ਹਾਂ ਕਿਹਾ ਕਿ ਜਦੋਂ ਸਾਡੇ ਮਾਤਾ ਪਿਤਾ ਨੂੰ ਕੁੱਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੋਲਿਆ ਜਾ ਰਿਹਾ ਹੈ, ਤਾ ਇਸ ਨਾਲ ਮੈਂ ਬਹੁਤ ਦੁੱਖੀ ਹਾਂ। ਉਨ੍ਹਾਂ ਕਿਹਾ ਕਿ ਜੇਕਰ ਮੈਂ ਰਿਟਾਇਰ ਨਾ ਹੁੰਦਾ ਹੈ ਤਾ ਮੈਂ ਐਵਾਰਡ ਵਾਪਸੀ ਦਾ ਬਹੁਤ ਛੋਟੀ ਗੱਲ ਹੈ, ਮੈਂ ਆਪਣੇ ਅਹੁੰਦੇ ਤੋਂ ਵੀ ਅਸਤੀਫਾ ਦੇ ਦਿੰਦਾ। ਰਾਏ ਸਿੰਘ ਧਾਲੀਵਾਲ 40 ਸਾਲਾਂ ਤੋਂ ਪਟਿਆਲਾ ਵਿਖੇ ਰਹਿ ਰਹੇ ਹਨ ਅਤੇ ਪਿਛਲੇ ਦਿਨਾਂ ਦੌਰਾਨ ਹੀ ਆਪਣੇ ਅਹੁੰਦੇ ਤੋਂ ਸੇਵਾ ਮੁਕਤ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.