ਸੁਲਤਾਨਪੁਰ ਲੋਧੀ ‘ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ

0
29
Sultanpur Lodhi

ਬੀਤੀ ਰਾਤ ਅਣਪਛਾਤੇ ਬਦਮਾਸ਼ਾਂ ਨੇ ਕੀਤਾ ਹਮਲਾ

ਸੁਲਤਾਨਪੁਰ ਲੋਧੀ। ਸੂਬੇ ‘ਚ ਆਏ ਦਿਨ ਲੁੱਟਮਾਰ, ਕਤਲੇਆਮ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਿੰਡ ਸ਼ਿਕਾਰਪੁਰ ‘ਚ ਬੀਤੀ ਰਾਤ ਅਣਪਛਾਤੇ ਬਦਮਾਸ਼ਾਂ ਨੇ ਇੱਕ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

Sultanpur Lodhi

ਇਸ ਦਰਦਨਾਕ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਦੀ ਪਛਾਣ ਕਰਨੈਲ ਸਿੰਘ (70) ਤੇ ਜੋਗਿੰਦਰ ਕੌਰ (65) ਵਜੋਂ ਹੋਈ। ਦੋਵੇਂ ਪਤੀ-ਪਤਨੀ ਘਰ ‘ਚ ਇਕੱਲੇ ਰਹਿੰਦੇ ਸਨ। ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ  ਸ਼ੁਰੂ ਕਰ ਦਿੱਤੀ ਹੈ। ਇਹ ਕਤਲ ਲੁੱਟ-ਖੋਹ ਦਾ ਜਾਪਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.