ਛੇਤੀ ਸੁਲਝਾ ਲਿਆ ਜਾਵੇਗਾ ਕਿਸਾਨਾਂ ਦਾ ਮਸਲਾ : ਸੋਮ ਪ੍ਰਕਾਸ਼

0
32
Som Prakash

ਛੇਤੀ ਸੁਲਝਾ ਲਿਆ ਜਾਵੇਗਾ ਕਿਸਾਨਾਂ ਦਾ ਮਸਲਾ : ਸੋਮ ਪ੍ਰਕਾਸ਼

ਚੰਡੀਗੜ੍ਹ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕੇਂਦਰ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਛੇਤੀ ਹੀ ਕਿਸਾਨਾਂ ਦਾ ਮਸਲਾ ਸੁਲਝਾ ਲਿਆ ਜਾਵੇਗਾ ਜਿਸ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਸੰਜੀਦਾ ਹੈ। ਉਮੀਦ ਹੈ ਕੱਲ ਹੋਣ ਵਾਲੀ ਕਿਸਾਨਾਂ ਦੀ ਸਰਕਾਰ ਦਰਮਿਆਨ ਮੀਟਿੰਗ ‘ਚ ਮਸਲਾ ਹੱਲ ਹੋ ਜਾਵੇਗਾ।

Som Prakash

ਦੱਸਣਯੋਗ ਹੈ ਕਿ ਅੱਜ ਕਿਸਾਨ ਤੇ ਕੇਂਦਰ ਦਰਮਿਆਨ ਮੀਟਿੰਗ ਹੋਣੀ ਸੀ ਉਹ ਮਲਤਵੀ ਕਰੀ ਦਿੱਤੀ ਗਈ। ਹੁਣ ਇਹ 6ਵੇਂ ਗੇੜ ਦੀ ਮੀਟਿੰਗ 10 ਦਸੰਬਰ ਨੂੰ 11 ਵਜੇ ਹੋਵੇਗੀ। ਜਿਸ ‘ਤੇ ਕਿਸਾਨ ਆਗੂ ਸਿੰਘੂ ਬਾਰਡਰ ‘ਤੇ 12 ਵਜੇ ਦੇ ਕਰੀਬ ਮੀਟਿੰਗ ਕਰਨਗੇ ਜਿਸ ‘ਚ ਕੇਂਦਰ ਦੇ ਪ੍ਰਸਤਾਵ ‘ਤੇ ਵਿਚਾਰ-ਵਟਾਂਦਰਾਂ ਕਰਨਗੀਆਂ ਤੇ 10 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਲਈ ਰਣਨੀਤੀ ਉਲੀਕੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.